(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੱਧ ਪ੍ਰਦੇਸ਼ ਦੇ ਸ਼ਹਡੋਲ ਵਿਚ ਸਿੰਧੀ ਭਾਈਚਾਰੇ ਵੱਲੋਂ ਇਕ ਸਮਾਗਮ ਕਰਵਾਇਆ ਗਿਆ ਸੀ। ਇਸ ਮੌਕੇ ਕਮੇਟੀ ਮੈਂਬਰਾਂ ਵਲੋਂ ਕਰਵਾਏ ਸਮਾਗਮ ਦੇ ਵਿੱਚ ਇੱਕ ਬੱਚੀ ਵੱਲੋਂ ਗੁਰੂ ਨਾਨਕ ਦੇਵ ਦਾ ਸਵਾਂਗ ਰਚਿਆ ਗਿਆ ਸੀ, ਜਿਸ ਦੀ ਵੀਡੀਓ ਸ਼ੋਸਲ ਮੀਡੀਆ ਉਤੇ ਵਾਇਰਲ ਹੋਈ ਸੀ।

ਹੁਣ ਮੀਡੀਆ ਰਾਹੀਂ ਖਬਰ ਸਾਹਮਣੇ ਆਈ ਹੈ ਕਿ ਸ਼ਹਡੋਲ ਵਿਖੇ ਗੁਰੂ ਨਾਨਕ ਦੇਵ ਜੀ ਦਾ ਸਵਾਂਗ ਰਚਣ ਵਾਲੇ ਪ੍ਰਬੰਧਕਾਂ ਚੋੋਂ ਸੈਕਟਰੀ ਕਿਸ਼ਨ ਸੋਨਪਾਲ ਦੀ ਮੌੌਤ ਹੋ ਜਾਣ ਦਾ ਸਮਾਚਾਰ ਹੈ ਅਤੇ ਜਿਸ ਕੁੜੀ ਨੇ ਗੁਰੂ ਨਾਨਕ ਦੇਵ ਜੀ ਦਾ ਸਵਾਂਗ ਰਚਿਆ ਸੀ, ਉਹ ਵੀ ਡਿਪਰੈਸ਼ਨ ਦਾ ਸ਼ਿਕਾਰ ਹੋ ਗਈ ਅਤੇ ਹਸਪਤਾਲ ਵਿੱਚ ਭਰਤੀ ਹੈ।

ਬੇਅਦਬੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿੰਧੀ ਸਮਾਜ ਨੇ ਸਿੱਖਾਂ ਤੋਂ ਮੁਆਫੀ ਵੀ ਮੰਗ ਲਈ ਸੀ. ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਲਗਾਤਾਰ ਫੋਨ ਆ ਰਹੇ ਸਨ, ਜਿਸ ਕਾਰਨ ਸੈਕਟਰੀ ਦੀ ਕਿਸ਼ਨ ਸਨਪਾਲ ਇਹ ਸਦਮਾ ਬਰਦਾਸ਼ਤ ਨਹੀਂ ਕਰ ਸਕੇ ਅਤੇ ਉਨ੍ਹਾਂ ਦੀ ਅੱਜ ਸਵੇਰੇ ਹਾਰਟ ਅਟੈਕ ਨਾਲ ਮੌਤ ਹੋ ਗਈ।

Share.
© 2025 (ਫਤਿਹ ਲਾਈਵ) FatehLive.com. Designed by Forever Infotech.
Exit mobile version