Maharashtra : ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਨੁੱਖਤਾ ਲਈ ਤਿਆਗ ਅਤੇ ਸੱਚ ਦਾ ਅਮਰ ਸੰਦੇਸ਼ : ਬਲ ਮਲਕੀਤ ਸਿੰਘ

SHARE:

 “ਤੇਰਾ ਕੀਤਾ ਮੀਠਾ ਲਾਗੈ” ਦਾ ਸੰਦੇਸ਼ ਦੇ ਗਏ ਗੁਰੂ ਅਰਜਨ ਦੇਵ ਜੀ 

ਮਨਪ੍ਰੀਤ ਸਿੰਘ ਖਾਲਸਾ.

ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਦੇ ਚੇਅਰਮੈਨ ਬਲ ਮਲਕੀਤ ਸਿੰਘ ਨੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਸੰਗਤਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਸਾਰੀ ਮਨੁੱਖਤਾ ਲਈ ਤਿਆਗ, ਸੱਚ, ਸਹਿਣਸ਼ੀਲਤਾ ਅਤੇ ਰੱਬੀ ਪ੍ਰੇਮ ਦਾ ਅਦੁੱਤੀ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਨੇ ਧਰਮ, ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਅਸਹਿ ਤਸ਼ੱਦਦ ਸਹਾਰ ਕੇ ਸ਼ਹੀਦੀ ਪ੍ਰਾਪਤ ਕੀਤੀ, ਪਰ ਸੱਚ ਅਤੇ ਧਰਮ ਦੇ ਮਾਰਗ ਤੋਂ ਕਦੇ ਵੀ ਪਿੱਛੇ ਨਹੀਂ ਹਟੇ।

ਸ. ਬਲ ਮਲਕੀਤ ਸਿੰਘ ਨੇ ਕਿਹਾ ਕਿ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਾਨੂੰ ਮਨੁੱਖਤਾ ਦੀ ਭਲਾਈ, ਆਪਸੀ ਭਾਈਚਾਰੇ ਅਤੇ ਸਰਬੱਤ ਦੇ ਭਲੇ ਲਈ ਹਰ ਹਾਲਤ ਵਿੱਚ ਡਟੇ ਰਹਿਣ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖ਼ਸ਼ੀ ਗਈ ਬਾਣੀ ਅਤੇ ਉੱਚੇ ਆਦਰਸ਼ ਅੱਜ ਵੀ ਦੁਨੀਆ ਨੂੰ ਸ਼ਾਂਤੀ, ਪਿਆਰ ਅਤੇ ਏਕਤਾ ਦਾ ਰਾਹ ਦਿਖਾ ਰਹੇ ਹਨ। ਉਨ੍ਹਾਂ ਦੱਸਿਆ ਕਿ ਗੁਰੂ ਅਰਜਨ ਦੇਵ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਸਮੂਹ ਮਨੁੱਖਤਾ ਨੂੰ ਅਜਿਹਾ ਰੂਹਾਨੀ ਖ਼ਜ਼ਾਨਾ ਬਖ਼ਸ਼ਿਆ, ਜੋ ਜਾਤ-ਪਾਤ, ਧਰਮ, ਭਾਸ਼ਾ ਅਤੇ ਖੇਤਰ ਦੀਆਂ ਸਾਰੀਆਂ ਹੱਦਾਂ ਤੋਂ ਉੱਪਰ ਉੱਠ ਕੇ ਮਨੁੱਖੀ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ।

Gambhir Car Associate Motion Ads Motion Ads

ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ, ਜਦੋਂ ਦੁਨੀਆ ਨੂੰ ਸ਼ਾਂਤੀ, ਸਹਿਣਸ਼ੀਲਤਾ ਅਤੇ ਆਪਸੀ ਸਤਿਕਾਰ ਦੀ ਸਭ ਤੋਂ ਵੱਧ ਲੋੜ ਹੈ, ਗੁਰੂ ਅਰਜਨ ਦੇਵ ਜੀ ਦੀ ਜੀਵਨ-ਜੋਤ ਸਾਡੇ ਲਈ ਮਾਰਗਦਰਸ਼ਕ ਬਣੀ ਹੋਈ ਹੈ। ਇਸ ਪਾਵਨ ਸ਼ਹੀਦੀ ਪੁਰਬ ਮੌਕੇ ਉਨ੍ਹਾਂ ਲੋਕਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਰਸਤੇ ’ਤੇ ਚੱਲਣ, ਮਨੁੱਖਤਾ ਦੀ ਸੇਵਾ ਕਰਨ ਅਤੇ ਨਫ਼ਰਤ ਦੀ ਥਾਂ ਪਿਆਰ ਤੇ ਵੰਡ ਦੀ ਥਾਂ ਏਕਤਾ ਦਾ ਸੰਦੇਸ਼ ਫੈਲਾਉਣ ਦਾ ਸੱਦਾ ਦਿੱਤਾ। ਸ. ਬਲ ਮਲਕੀਤ ਸਿੰਘ ਨੇ ਕਿਹਾ ਕਿ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਦੀਵ ਮਨੁੱਖਤਾ ਲਈ ਰੌਸ਼ਨੀ ਦਾ ਮਿਨਾਰ ਬਣੀ ਰਹੇਗੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੱਚ, ਸੇਵਾ ਅਤੇ ਸਮਰਪਣ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦੀ ਰਹੇਗੀ।

[ays_poll id=1]
सबसे ज्यादा पढ़ी गई

Horoscope

Weather

और पढ़ें