(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ)
ਦਿੱਲੀ ਦੇ ਮਹਾਕਾਲ ਵੱਲੋਂ 26 ਫਰਵਰੀ ਨੂੰ ਰਮੇਸ਼ ਨਗਰ ਵਿਖੇ ਮਹਾਸ਼ਿਵਰਾਤਰੀ ਦਾ ਵਿਸ਼ਾਲ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ ਜਿਸ ਨੂੰ ਦੇਖਦਿਆਂ ਮਹਾਸ਼ਿਵਰਾਤਰੀ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਰਹੀਆਂ ਹਨ । ਜਿਸ ਵਿੱਚ ਦੇਸ਼ ਭਰ ਦੇ ਨਾਮਵਰ ਗਾਇਕ ਮਹਾਕਾਲ ਦਾ ਭਜਨ ਗਾਇਨ ਕਰਨਗੇ। ਇਸ ਵਿੱਚ ਵੱਡੀ ਗਿਣਤੀ ਵਿੱਚ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਪਿਛੋਕੜ ਵਾਲੇ ਲੋਕ ਭਾਗ ਲੈਣਗੇ। ਇਸ ਮੌਕੇ ਦਿੱਲੀ ਮਹਾਕਾਲ ਦੇ ਪ੍ਰਬੰਧਕਾਂ ਭੁਪਿੰਦਰ ਕਪੂਰ, ਕਮਲ ਆਹੂਜਾ, ਨੀਰਜ ਆਹੂਜਾ, ਸੁਨੀਲ ਕੁਮਾਰ, ਅਸ਼ੀਸ਼ ਮਖੀਜਾ, ਸੁਰਿੰਦਰ ਸਡਾਨਾ, ਅਜੇ ਪ੍ਰਤਾਪ ਨੇ ਦੱਸਿਆ ਕਿ ਦਿੱਲੀ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ, ਸੰਸਦ ਮੈਂਬਰ ਬੰਸੁਰੀ ਸਵਰਾਜ, ਵਿਧਾਇਕ ਹਰੀਸ਼ ਖੁਰਾਣਾ, ਫੈਡਰੇਸ਼ਨ ਆਫ ਸਦਰ ਬਜ਼ਾਰ ਟਰੇਡ ਐਸੋਸੀਏਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਤੇ ਹੋਰ ਵੀ ਹਾਜ਼ਰ ਹੋਣਗੇ।
ਇਸ ਮੌਕੇ ਭੁਪਿੰਦਰ ਕਪੂਰ ਨੇ ਕਿਹਾ ਕਿ ਉਹ ਪਿਛਲੇ 14 ਸਾਲਾਂ ਤੋਂ ਦਿੱਲੀ ਵਿਖੇ ਮਹਾਕਾਲ ਮਹਾਸ਼ਿਵਰਾਤਰੀ ਦੇ ਮੌਕੇ ‘ਤੇ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਉਂਦੇ ਆ ਰਹੇ ਹਨ. ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਇਸ ਵਿੱਚ ਸਾਰੇ ਧਰਮਾਂ ਦੇ ਲੋਕ ਭਾਗ ਲੈਂਦੇ ਹਨ। ਭਜਨਾਂ ਦਾ ਆਨੰਦ ਮਾਣਨ ਦੇ ਨਾਲ-ਨਾਲ ਅਸ਼ੀਰਵਾਦ ਵੀ ਪ੍ਰਾਪਤ ਹੁੰਦਾ ਹੈ। ਉਹਨਾਂ ਦੱਸਿਆ ਕਿ ਪਰਮਜੀਤ ਸਿੰਘ ਪੰਮਾ ਨੂੰ ਸਾਡੀ ਸੰਸਥਾ ਦੀ ਤਰਫੋਂ ਸੱਦਾ ਪੱਤਰ ਦੇ ਕੇ ਜੀ ਆਇਆਂ ਕਿਹਾ ਗਿਆ। ਇਸੇ ਤਰ੍ਹਾਂ ਅਸੀਂ ਮਹਿਮਾਨਾਂ ਦਾ ਸੱਦਾ ਦੇ ਕੇ ਸਵਾਗਤ ਕਰਦੇ ਹਾਂ। ਉਨ੍ਹਾਂ ਦੱਸਿਆ ਕਿ ਇਸ ਮੌਕੇ ਭਜਨਾਂ ਦੇ ਨਾਲ-ਨਾਲ ਵੱਖ-ਵੱਖ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ।