New Delhi : ਰਾਜੌਰੀ ਗਾਰਡਨ ਦੇ ਗੁਰਦੁਆਰਾ ਸਿੰਘ ਸਭਾ ਵਿੱਚ 26ਵੇਂ ਨਿਤਨੇਮ ਕਲਾਸ ਦੇ ਬੱਚਿਆਂ ਦਾ ਸਨਮਾਨ ਕੀਤਾ ਗਿਆ

SHARE:

ਮਨਪ੍ਰੀਤ ਸਿੰਘ ਖਾਲਸਾ.

ਨਵੀਂ ਦਿੱਲੀ ਵਿੱਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿੱਚ ਪਿਛਲੇ 26 ਸਾਲਾਂ ਤੋਂ ਬੱਚਿਆਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਨਿਤਨੇਮ ਕਲਾਸਾਂ ਪ੍ਰਬੰਧਕ ਕਮੇਟੀ ਵੱਲੋਂ ਬੀਬੀ ਹਰਜੀਤ ਕੌਰ ਅਤੇ ਉਨ੍ਹਾਂ ਦੀ ਟੀਮ ਦੇ ਸਹਿਯੋਗ ਨਾਲ ਲਗਾਈਆਂ ਜਾਂਦੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਬੱਚਿਆਂ ਨੂੰ ਮੂਲ ਮੰਤਰ, ਜਪੁਜੀ ਸਾਹਿਬ ਦੇ ਪਦ ਅਤੇ ਹੋਰ ਬਾਣੀਆਂ ਦੇ ਪਾਠ ਸਿਖਾਏ ਜਾਂਦੇ ਹਨ। ਇਸਦੇ ਨਾਲ ਹੀ ਮਾਤ ਭਾਸ਼ਾ ਨਾਲ ਜੋੜਨ ਲਈ ਵੀ ਸਿੱਖਿਆ ਦਿੱਤੀ ਜਾਂਦੀ ਹੈ ਅਤੇ ਗੁਰੂ ਸਾਹਿਬਾਨ ਦੇ ਜੀਵਨ ਇਤਿਹਾਸ ਤੋਂ ਲੈ ਕੇ ਗੁਰਮਤਿ ਸਿੱਖਲਾਈ ਦੀਆਂ ਕਲਾਸਾਂ ਵੀ ਕਰਵਾਈਆਂ ਜਾਂਦੀਆਂ ਹਨ।

ਵੱਡੇ ਬੱਚਿਆਂ ਲਈ ਦਸਤਾਰ ਸਿੱਖਲਾਈ ਦੀਆਂ ਵਿਸ਼ੇਸ਼ ਕਲਾਸਾਂ ਵੀ ਲਗਾਈਆਂ ਜਾਂਦੀਆਂ ਹਨ, ਜਿਨ੍ਹਾਂ ਵਿੱਚ ਬੱਚਿਆਂ ਨੂੰ ਸੁੰਦਰ ਦਸਤਾਰ ਸਜਾਉਣ ਦੀ ਸਿੱਖਿਆ ਦਿੱਤੀ ਜਾਂਦੀ ਹੈ। ਇਸ ਤੋਂ ਬਾਅਦ ਦਸਤਾਰ ਮੁਕਾਬਲੇ ਵੀ ਕਰਵਾਏ ਜਾਂਦੇ ਹਨ, ਜਿਨ੍ਹਾਂ ਵਿੱਚ ਸੁੰਦਰ ਦਸਤਾਰ ਸਜਾਉਣ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਉਨ੍ਹਾਂ ਨੂੰ ਇਨਾਮ ਵੰਡੇ। ਇਸ ਮੌਕੇ ਕਮੇਟੀ ਦੀ ਮੀਤ ਪ੍ਰਧਾਨ ਪਰਮਿੰਦਰ ਕੌਰ ਅਤੇ ਸੁੰਦਰ ਸਿੰਘ ਨਾਰੰਗ ਵੀ ਮੌਜੂਦ ਸਨ ।

Gambhir Car Associate Motion Ads Motion Ads
[ays_poll id=1]
सबसे ज्यादा पढ़ी गई

Horoscope

Weather

और पढ़ें