(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਦਿੱਲੀ ਦੀ ਇੱਕ ਅਦਾਲਤ 21 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਜੋ ਕਿ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਅੰਦਰ ਉਮਰਕੈਦ ਦੀ ਸਜ਼ਾ ਭੁਗਤ ਰਿਹਾ ਹੈ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਅੰਦਰ ਪੇਸ਼ ਹੋਇਆ ਸੀ, ਵਿਰੁੱਧ 1984 ਦੇ ਸਿੱਖ ਕਤਲੇਆਮ ਦੇ ਕਤਲ ਕੇਸ ਵਿੱਚ ਆਪਣਾ ਫ਼ੈਸਲਾ ਸੁਣਾਏਗੀ। ਇਹ ਮਾਮਲਾ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਖੇਤਰ ਵਿੱਚ ਦੋ ਸਿੱਖਾਂ ਦੀ ਹੱਤਿਆ ਨਾਲ ਜੁੜਿਆ ਹੋਇਆ ਹੈ। ਅਦਾਲਤ ਅੰਦਰ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਫ਼ੈਸਲੇ ਨੂੰ ਟਾਲਦਿਆਂ ਅਗਲੀ ਤਰੀਕ 21 ਜਨਵਰੀ ਜਾਰੀ ਕੀਤੀ ਹੈ।

ਅਦਾਲਤ ਨੇ 1 ਨਵੰਬਰ 1984 ਨੂੰ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੇ ਕਤਲ ਨਾਲ ਸਬੰਧਤ ਕੇਸ ਵਿੱਚ ਅੰਤਿਮ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਇਸ ਸਬੰਧੀ ਪੰਜਾਬੀ ਬਾਗ ਥਾਣਾ ਦੀ ਪੁਲੀਸ ਨੇ ਕੇਸ ਦਰਜ ਕੀਤਾ ਸੀ ਪਰ ਬਾਅਦ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਆਪਣੀ ਕਾਰਵਾਈ ਸੰਭਾਲ ਲਈ। 16 ਦਸੰਬਰ 2021 ਨੂੰ ਅਦਾਲਤ ਨੇ ਕੁਮਾਰ ਵਿਰੁੱਧ ਦੋਸ਼ ਆਇਦ ਕੀਤੇ।

ਇਸਤਗਾਸਾ ਪੱਖ ਦੇ ਅਨੁਸਾਰ ਮਾਰੂ ਹਥਿਆਰਾਂ ਨਾਲ ਲੈਸ ਇੱਕ ਵੱਡੀ ਭੀੜ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦਾ ਬਦਲਾ ਲੈਣ ਲਈ ਵੱਡੇ ਪੱਧਰ ‘ਤੇ ਲੁੱਟਮਾਰ, ਅੱਗਜ਼ਨੀ ਅਤੇ ਸਿੱਖਾਂ ਦੀਆਂ ਜਾਇਦਾਦਾਂ ਨੂੰ ਤਬਾਹ ਕੀਤਾ।ਇਸਤਗਾਸਾ ਪੱਖ ਨੇ ਦੋਸ਼ ਲਾਇਆ ਕਿ ਭੀੜ ਨੇ ਸ਼ਿਕਾਇਤਕਰਤਾ ਜਸਵੰਤ ਸਿੰਘ ਦੀ ਪਤਨੀ ਦੇ ਘਰ ‘ਤੇ ਹਮਲਾ ਕੀਤਾ, ਉਸ ਦੇ ਪਤੀ ਅਤੇ ਉਨ੍ਹਾਂ ਦੇ ਪੁੱਤਰ ਦੀ ਹੱਤਿਆ ਕਰ ਦਿੱਤੀ, ਇਸ ਤੋਂ ਇਲਾਵਾ ਸਾਮਾਨ ਲੁੱਟਿਆ ਅਤੇ ਘਰ ਨੂੰ ਅੱਗ ਲਗਾ ਦਿੱਤੀ।

Share.
© 2025 (ਫਤਿਹ ਲਾਈਵ) FatehLive.com. Designed by Forever Infotech.
Exit mobile version