WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Newyork : ਕੌਮ ਲਈ ਵਾਰੀਆਂ ਜ਼ਿੰਦਗੀਆਂ ਨੂੰ ਨਮਨ, ਰਿੱਚਮੰਡ ਹਿੱਲ ’ਚ ਭਾਈ ਦਿਲਾਵਰ ਸਿੰਘ ਬੱਬਰ ਸਮੇਤ ਕੌਮੀ ਸ਼ਹੀਦਾਂ ਦੀ ਯਾਦ ’ਚ ਸ਼ਹੀਦੀ ਸਮਾਗਮ

SHARE:

ਮਨਪ੍ਰੀਤ ਸਿੰਘ ਖਾਲਸਾ।

ਗੁਰਦੁਆਰਾ ਸਾਹਿਬ ਸਿੱਖ ਕਲਚਰਲ ਸੋਸਾਇਟੀ, ਰਿੱਚਮੰਡ ਹਿੱਲ, ਨਿਊਯਾਰਕ ਵਿਖੇ ਪੰਥ ਦੇ ਮਹਾਨ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ, ਸ਼ਹੀਦ ਭਾਈ ਅਨੋਖ ਸਿੰਘ ਬੱਬਰ, ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ, ਸ਼ਹੀਦ ਭਾਈ ਚਰਨਜੀਤ ਸਿੰਘ ਚੰਨਾ ਅਤੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ ਸ਼ਰਧਾ ਅਤੇ ਚੜ੍ਹਦੀ ਕਲਾ ਨਾਲ ਕਰਵਾਇਆ ਗਿਆ। ਇਸ ਮੌਕੇ ਪੰਥ ਦੇ ਪ੍ਰਸਿੱਧ ਕਥਾਵਾਚਕਾਂ ਅਤੇ ਬੁਲਾਰਿਆਂ ਨੇ ਸ਼ਹੀਦਾਂ ਦੇ ਸੰਘਰਸ਼ਮਈ ਜੀਵਨ, ਕੌਮ ਪ੍ਰਤੀ ਸਮਰਪਣ ਅਤੇ ਕੁਰਬਾਨੀਆਂ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।

ਕੈਨੇਡਾ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਈ ਅਮਰੀਕ ਸਿੰਘ ਸੁਨਾਮ ਨੇ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਪੰਥਕ ਸੰਘਰਸ਼ ਦੇ ਵੱਖ-ਵੱਖ ਪੱਖਾਂ ਬਾਰੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ। ਇਸ ਦੌਰਾਨ ਢਾਡੀ ਜਥਿਆਂ ਨੇ ਜੋਸ਼ੀਲੀਆਂ ਢਾਡੀ ਵਾਰਾਂ ਅਤੇ ਕਵੀਸ਼ਰੀ ਜਥਿਆਂ ਨੇ ਕਵੀਸ਼ਰੀ ਰਾਹੀਂ ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਸਿੱਖ ਇਤਿਹਾਸ ਦੀਆਂ ਗਾਥਾਵਾਂ ਸੰਗਤਾਂ ਸਾਹਮਣੇ ਪੇਸ਼ ਕੀਤੀਆਂ। ਸਮਾਗਮ ਦੌਰਾਨ ਖ਼ਾਲਿਸਤਾਨ ਦੀ ਮੰਗ ਅਤੇ ਸਿੱਖ ਕੌਮ ਦੀ ਆਜ਼ਾਦ ਸਿਆਸੀ ਹੋਂਦ ਦੀ ਤਾਂਘ ਨੂੰ ਵੀ ਪ੍ਰਮੁੱਖਤਾ ਨਾਲ ਉਭਾਰਿਆ ਗਿਆ। ਬੁਲਾਰਿਆਂ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਿੱਖ ਕੌਮ ਦੇ ਹੱਕਾਂ, ਪਛਾਣ ਅਤੇ ਆਪਣੇ ਭਵਿੱਖ ਬਾਰੇ ਫ਼ੈਸਲਾ ਕਰਨ ਦੀ ਤਾਂਘ ਨਾਲ ਜੁੜੀਆਂ ਹੋਈਆਂ ਹਨ।

Gambhir Car Associate Motion Ads Motion Ads

ਖ਼ਾਲਿਸਤਾਨ ਸਿੱਖ ਕੌਮ ਲਈ ਸਿਰਫ਼ ਇੱਕ ਭੂਗੋਲਿਕ ਸੰਕਲਪ ਨਹੀਂ, ਸਗੋਂ ਆਪਣੀ ਪਛਾਣ, ਸਵੈ-ਨਿਰਣੇ ਅਤੇ ਸਿਆਸੀ ਹੱਕਾਂ ਨਾਲ ਜੁੜੀ ਇੱਕ ਵਿਚਾਰਧਾਰਕ ਮੰਗ ਵਜੋਂ ਪੇਸ਼ ਕੀਤਾ ਗਿਆ। ਸੰਗਤਾਂ ਵੱਲੋਂ ਸ਼ਹੀਦਾਂ ਦੀ ਯਾਦ ਨੂੰ ਸਤਿਕਾਰ ਸਹਿਤ ਨਮਨ ਕਰਦਿਆਂ ਖ਼ਾਲਿਸਤਾਨ ਦੇ ਸੰਕਲਪ ਨਾਲ ਜੁੜੀ ਆਪਣੀ ਵਚਨਬੱਧਤਾ ਨੂੰ ਵੀ ਦੁਹਰਾਇਆ ਗਿਆ। ਗੁਰਦੁਆਰਾ ਸਾਹਿਬ ਸਿੱਖ ਕਲਚਰਲ ਸੋਸਾਇਟੀ, ਰਿੱਚਮੰਡ ਹਿੱਲ ਦੀ ਮੈਨੇਜਮੈਂਟ, ਸਮੂਹ ਪੰਥਕ ਜਥੇਬੰਦੀਆਂ ਅਤੇ ਸਿੱਖ ਸੰਗਤਾਂ ਨੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕੌਮ ਦਾ ਅਮੁੱਲਾ ਸਰਮਾਇਆ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਯਾਦ ਅਤੇ ਸੰਘਰਸ਼ ਦੀ ਵਿਰਾਸਤ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ। ਸ਼ਹੀਦਾਂ ਦੀ ਯਾਦ, ਕੌਮੀ ਪਛਾਣ ਦੀ ਚੇਤਨਾ ਅਤੇ ਖ਼ਾਲਿਸਤਾਨ ਦੀ ਤਾਂਘ—ਇਹ ਤਿੰਨੇ ਹੀ ਸਿੱਖ ਕੌਮ ਦੇ ਇਤਿਹਾਸਕ ਸੰਘਰਸ਼ ਦੀ ਯਾਦ ਨੂੰ ਜਿਊਂਦਾ ਰੱਖਣ ਵਾਲੇ ਪੱਖ ਹਨ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर