WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Patna Floods : ਹੜ੍ਹ ਦੀ ਮਾਰ ਹੇਠ ਆਏ ਲੋਕਾਂ ਲਈ ਖੁੱਲ੍ਹੇ ਤਖ਼ਤ ਪਟਨਾ ਸਾਹਿਬ ਦੇ ਦਰਵਾਜ਼ੇ, ਗੰਗਾ ਕੰਢੇ ਪੀੜਤਾਂ ਤੱਕ ਪਹੁੰਚਿਆ ਗੁਰੂ ਘਰ ਦਾ ਲੰਗਰ

SHARE:

ਮਨਪ੍ਰੀਤ ਸਿੰਘ ਖਾਲਸਾ।

ਗੰਗਾ ਦਰਿਆ ਅਤੇ ਇਸ ਦੀਆਂ ਸਹਾਇਕ ਨਦੀਆਂ ਦੇ ਵਧ ਰਹੇ ਪਾਣੀ ਕਾਰਨ ਪਟਨਾ ਦੇ ਕਈ ਇਲਾਕੇ ਹੜ੍ਹ ਦੀ ਲਪੇਟ ਵਿੱਚ ਹਨ। ਹਜ਼ਾਰਾਂ ਪਰਿਵਾਰਾਂ ਨੂੰ ਇਸ ਕੁਦਰਤੀ ਆਫ਼ਤ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਲੋਕ ਘਰ ਛੱਡ ਕੇ ਸੁਰੱਖਿਅਤ ਥਾਵਾਂ ਵੱਲ ਜਾਣ ਲਈ ਮਜਬੂਰ ਹਨ, ਜਦਕਿ ਬਹੁਤ ਸਾਰੇ ਪਰਿਵਾਰ ਸੜਕਾਂ ਦੇ ਕਿਨਾਰੇ ਤਿਰਪਾਲਾਂ ਹੇਠ ਬੇਹੱਦ ਔਖੇ ਹਾਲਾਤਾਂ ਵਿੱਚ ਦਿਨ ਕੱਟ ਰਹੇ ਹਨ। ਅਜਿਹੀ ਮੁਸ਼ਕਲ ਘੜੀ ਵਿੱਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵੱਲੋਂ ਮਨੁੱਖਤਾ ਦੀ ਸੇਵਾ ਲਈ ਅੱਗੇ ਆਉਂਦਿਆਂ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਸ਼ੁਰੂ ਕੀਤੀ ਗਈ ਹੈ।

ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਲੰਗਰ ਤਿਆਰ ਕਰਵਾ ਕੇ ਗੰਗਾ ਕੰਢੇ ਵੱਸਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਤੱਕ ਪਹੁੰਚਾਇਆ ਗਿਆ ਅਤੇ ਲੋੜਵੰਦ ਪਰਿਵਾਰਾਂ ਵਿੱਚ ਵੰਡਿਆ ਗਿਆ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ, ਜੂਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਹੋਰ ਮੈਂਬਰਾਂ ਨੇ ਵਿਚਾਰ-ਵਟਾਂਦਰੇ ਤੋਂ ਬਾਅਦ ਲੋੜ ਅਨੁਸਾਰ ਲੰਗਰ ਸੇਵਾ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ।

Gambhir Car Associate Gambhir Car Associate Motion Ads Motion Ads

ਇਸ ਸੇਵਾ ਦੀ ਜ਼ਿੰਮੇਵਾਰੀ ਲੰਗਰ ਇੰਚਾਰਜ ਤੇਜਿੰਦਰ ਸਿੰਘ ਬੰਟੀ ਨੂੰ ਸੌਂਪੀ ਗਈ ਹੈ, ਜੋ ਟੀਮ ਤਿਆਰ ਕਰਕੇ ਲੋੜ ਅਨੁਸਾਰ ਲੰਗਰ ਤਿਆਰ ਕਰਵਾਉਣ ਅਤੇ ਪ੍ਰਭਾਵਿਤ ਇਲਾਕਿਆਂ ਤੱਕ ਪਹੁੰਚਾਉਣਗੇ। ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਲੋੜ ਰਹੇਗੀ, ਗੁਰੂ ਘਰ ਵੱਲੋਂ ਹੜ੍ਹ ਪੀੜਤਾਂ ਲਈ ਲੰਗਰ ਅਤੇ ਸੇਵਾ ਦਾ ਇਹ ਸਿਲਸਿਲਾ ਜਾਰੀ ਰਹੇਗਾ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर