(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

   
--->

ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕਮੇਟੀ ਦੇ ਸਕੱਤਰ ਜਗਜੋਤ ਸਿੰਘ ਸੋਹੀ ਨੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੁਆਰਾ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਦੇ ਨਿਸ਼ਕਾਸਨ ਨੂੰ ਪੰਥ ਵਿਰੋਧੀ ਦੱਸਦੇ ਹੋਏ ਸਾਫ਼ ਕੀਤਾ ਕਿ ਇਸ ਨਾਲ ਪੂਰੇ ਸਿੱਖਾਂ ਦੇ ਹਿਰਦੇ ਨੂੰ ਚੋਟ ਪੁੱਜੀ ਹੈ।

ਉਨ੍ਹਾਂ ਕਿਹਾ ਕਿ ਸਿੱਖ ਸੰਸਾਰ ਦੇ ਕਿਸੇ ਵੀ ਕੋਨੇ ਵਿੱਚ ਕਿਉਂ ਨਾ ਹੋਣ ਉਹਨਾਂ ਦੀ ਆਸਥਾ ਸ਼੍ਰੀ ਅਕਾਲ ਤਖਤ ਸਾਹਿਬ ਨਾਲ ਜੁੜੀ ਰਹਿੰਦੀ ਹੈ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਆਉਂਦੇ ਹਰ ਆਦੇਸ਼ ਨੂੰ ਸਿੱਖ ਸਵੀਕਾਰ ਕਰਦੇ ਹਨ ਪਰ ਅੱਜ ਪੰਥ ਵਿੱਚ ਆਪਣੇ ਨਿੱਜੀ ਸਵਾਰਥਾਂ ਲਈ ਕੁਝ ਲੋਕਾਂ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੀ ਗਰਿਮਾ ਨੂੰ ਠੇਸ ਪਹੁੰਚਾਉਂਦੇ ਹੋਏ ਜਿਸ ਤਰ੍ਹਾਂ ਤਖਤ ਸਾਹਿਬ ਦੇ ਜਥੇਦਾਰ ਨੂੰ ਅਪਮਾਨਿਤ ਕਰਕੇ ਸੇਵਾ ਮੁਕਤੀ ਦਿੱਤੀ ਗਈ ਹੈ ਉਸ ਦੀ ਜਿਤਨੀ ਨਿੰਦਾ ਕੀਤੀ ਜਾਵੇ ਘੱਟ ਹੈ।

ਸਰਦਾਰ ਜਗਜੋਤ ਸਿੰਘ ਸੋਹੀ ਨੇ ਕਿਹਾ ਕਿ ਇਹ ਵਿਵਾਦ ਉਸ ਦਿਨ ਤੋਂ ਚੱਲ ਰਿਹਾ ਹੈ ਜਿਸ ਦਿਨ ਪੰਜ ਸਿੰਘ ਸਾਹਿਬਾਨ ਦੁਆਰਾ ਅਕਾਲੀ ਦਲ ਦੇ ਨੀਤਿਆਂ ਉੱਤੇ ਧਾਰਮਿਕ ਕਾਰਵਾਈ ਕਰਦੇ ਹੋਏ ਦੋਸ਼ੀ ਕਰਾਰ ਦਿੱਤੇ ਗਏ ਸਨ, ਅਤੇ ਉਸ ਦਿਨ ਤੋਂ ਸ਼ਾਇਦ ਬਦਲੇ ਦੀ ਭਾਵਨਾ ਵਿੱਚ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਇਆ ਗਿਆ ਅਤੇ ਹੁਣ ਗਿਆਨੀ ਰਘੁਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਹਟਾ ਕੇ ਉਨ੍ਹਾਂ ਨੇ ਸਾਬਤ ਕਰ ਦਿੱਤਾ ਕਿ ਉਨ੍ਹਾਂ ਲਈ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਪਦ ਦੀ ਗਰਿਮਾ ਕੋਈ ਮਾਇਨੇ ਨਹੀਂ ਰੱਖਦੀ। ਜਗਜੋਤ ਸਿੰਘ ਸੋਹੀ ਨੇ ਕਿਹਾ ਕਿ ਪੂਰਾ ਸਿੱਖ ਪੰਥ ਅੱਜ ਇੱਕਜੁਟ ਹੋਕੇ ਪੰਥ ਵਿਰੋਧੀ ਤਾਕਤਾਂ ਦੇ ਖਿਲਾਫ ਖੜਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਨੂੰ ਮੂੰਹਤੋੜ ਜਵਾਬ ਦਿੱਤਾ ਜਾਵੇਗਾ।

Share.
© 2025 (ਫਤਿਹ ਲਾਈਵ) FatehLive.com. Designed by Forever Infotech.
Exit mobile version