Breaking News
Jamshedpur : जालियांवाला बाग एक्सप्रेस की बहाली पर सिख संगत में खुशी, CGPC के नेतृत्व में चले एकजुट संघर्ष का असर : भगवान सिंह Jamshedpur : व्रतधारियों की मांग पर ‘आरंभ एक नई शुरुआत’ संस्था की सराहनीय पहल, कदमा फार्म एरिया में चिह्नित किए गए नए छठ घाट Special For The Chhath festival : छठ के रंग में रंगा जमशेदपुर, तीखा म्यूजिक जेएसआर ने रिलीज किए छठी मईया के दो नए गीत Jamshedpur : झारखंड पुलिस के सेवानिवृत्त डीएसपी अंजनी कुमार तिवारी का निधन, पुलिस महकमे में शोक की लहर, बीते दिनों ही डीएसपी संजीव कुमार का हुआ था निधन Jamshedpur : सूर्य मंदिर में छठ महोत्सव की भव्य तैयारी, 1,100 जरूरतमंद परिवारों के बीच बांटी जाएगी पूजा सामग्री Jamshedpur : टेल्को रिंग रोड पर स्कूली बच्चों से भरे ऑटो को कार ने मारी टक्कर, आठ बच्चे घायल
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Patna Saheb : ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਜਾਗ੍ਰਿਤੀ ਯਾਤਰਾ ’ਚ ਹਰਮੀਤ ਸਿੰਘ ਕਾਲਕਾ ਅਤੇ ਹੋਰ ਮੈਂਬਰਾਂ ਨੇ ਭਰੀ ਹਾਜ਼ਰੀ

SHARE:

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ’ਤੇ 23, 24 ਅਤੇ 25 ਨਵੰਬਰ ਨੂੰ ਦਿੱਲੀ ’ਚ ਲਾਲ ਕਿਲ੍ਹੇ ’ਤੇ ਹੋਣਗੇ ਸਮਾਗਮ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਬਿਹਾਰ ਦੀ ਸਰਕਾਰ ਦੇ ਸਹਿਯੋਗ ਨਾਲ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਅਨਿੰਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੱਢੀ ਜਾ ਰਹੀ ’ਵਿਸ਼ੇਸ਼ ਜਾਗ੍ਰਿਤੀ ਯਾਤਰਾ’ ਵਿਚ ਹਾਜ਼ਰੀ ਭਰਨ ਲਈ ਪਟਨਾ ਪੁੱਜੇ। ਹਵਾਈ ਅੱਡੇ ’ਤੇ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਾਥੀਆਂ ਦਾ ਤਖਤ ਪਟਨਾ ਸਾਹਿਬ ਕਮੇਟੀ ਦੇ ਬੁਲਾਰੇ ਸਰਦਾਰ ਹਰਪਾਲ ਸਿੰਘ ਜੌਹਲ ਅਤੇ ਮੀਡੀਆ ਇੰਚਾਰਜ ਸਰਦਾਰ ਸੁਦੀਪ ਸਿੰਘ ਦੇ ਸਾਥੀਆਂ ਨੇ ਸਿਰੋਪਾਓ ਦੇ ਕੇ ਸਨਮਾਨ ਕੀਤਾ ਅਤੇ ਨਿੱਘਾ ਸਵਾਗਤ ਕੀਤਾ।

ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਸਰਦਾਰ ਭੁਪਿੰਦਰ ਸਿੰਘ ਭੁੱਲਰ ਅਤੇ ਸਰਦਾਰ ਜਸਪ੍ਰੀਤ ਸਿੰਘ ਵਿੱਕੀ ਮਾਨ ਵੀ ਉਹਨਾਂ ਦੇ ਨਾਲ ਸਨ। ਇਸ ਉਪਰੰਤ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਾਥੀਆਂ ਸਮੇਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪੁੱਜੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮਗਰੋਂ ਗੁਰੂਦੁਆਰਾ ਗੁਰੁ ਕਾ ਬਾਗ ਪਹੁੰਚੇ ਜਿਥੋਂ “ ਵਿਸ਼ੇਸ਼ ਜਾਗਰਤੀ ਯਾਤਰਾ “ ਦੀ ਆਰੰਭਤਾ ਹੋਈ। ਗੁਰਦੁਆਰਾ ਸ੍ਰੀ ਬਾਲ ਲੀਲ੍ਹਾ ਮੈਣੀ ਸੰਗਤ ਸਾਹਿਬ, ਸ੍ਰੀ ਪਟਨਾ ਸਾਹਿਬ ਬਿਹਾਰ ਵਿਖੇ ਵੀ ਨਤਮਸਤਕ ਹੋਏ ਹੋਏ ਜਿਥੇ ਪ੍ਰਬੰਧਕਾਂ ਅਤੇ ਸੰਤ ਬਾਬਾ ਗੁਰਵਿੰਦਰ ਸਿੰਘ, ਸੰਪਰਦਾ ਸੰਤ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਨੇ ਵੀ ਉਹਨਾਂ ਨੂੰ ਸਨਮਾਨਤ ਕੀਤਾ।

Gambhir Car Associate Motion Ads

ਗੁਰੂਦਵਾਰਾ ਗੁਰੂ ਕਾ ਬਾਗ ਵਿਖੇ ਸੰਗਤ ਨੂੰ ਸੰਬੋਧਨ ਕਰਦਿਆਂ ਉਹਨਾਂ ਨੇ ਵਿਸ਼ੇਸ਼ ਜਾਗ੍ਰਿਤੀ ਯਾਤਰਾ ਕੱਢਣ ਲਈ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਸ ਯਾਤਰਾ ਰਾਹੀਂ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦਾ ਸੰਦੇਸ਼ ਦੇਸ਼ ਭਰ ਵਿਚ ਵੱਖ-ਵੱਖ ਥਾਵਾਂ ’ਤੇ ਜਾਵੇਗਾ। ਉਹਨਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਇਤਿਹਾਸ ਵਿਚ ਇਕੋ ਇਕ ਸ਼ਹਾਦਤ ਹੈ ਜੋ ਦੂਸਰੇ ਧਰਮ ਵਾਸਤੇ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਹੁਤ ਸਾਰੇ ਸਮਾਗਮ ਰੱਖੇ ਹਨ। ਉਹਨਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦਿੱਲੀ ਵਿਚ ਹੋਈ ਤੇ ਉਹਨਾਂ ਦਾ ਅੰਤਿਮ ਸਸਕਾਰ ਵੀ ਦਿੱਲੀ ਵਿਚ ਹੋਇਆ ਜਿਥੇ ਅੱਜ ਗੁਰਦੁਆਰਾ ਸੀਸਗੰਜ ਸਾਹਿਬ ਅਤੇ ਗੁਰਦੁਆਰਾ ਰਕਾਬਗੰਜ ਸਾਹਿਬ ਸਥਿਤ ਹਨ ਜਿਹਨਾਂ ਦੀ ਸੇਵਾ ਦਿੱਲੀ ਗੁਰਦੁਆਰਾ ਕਮੇਟੀ ਕਰ ਰਹੀ ਹੈ।

ਉਹਨਾਂ ਕਿਹਾ ਕਿ ਇਸ ਵਾਸਤੇ ਇਹ ਸਮਾਗਮ ਆਯੋਜਿਤ ਕਰਨ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਦਿੱਲੀ ਗੁਰਦੁਆਰਾ ਕਮੇਟੀ ਦੇ ਮੋਢਿਆਂ ’ਤੇ ਹੈ ਤੇ ਅਸੀਂ ਇਹ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਾਂ। ਉਹਨਾਂ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ’ਤੇ ਤਿੰਨ ਰੋਜ਼ਾ ਸਮਾਗਮ 23, 24 ਅਤੇ 25 ਨਵੰਬਰ ਨੂੰ ਦਿੱਲੀ ਦੇ ਲਾਲ ਕਿਲ੍ਹੇ ’ਤੇ ਰੱਖੇ ਗਏ ਹਨ। ਉਹਨਾਂ ਦੱਸਿਆ ਕਿ ਇਸ ਮੌਕੇ ਲੱਖਾਂ ਸੰਗਤਾਂ ਵੱਲੋਂ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਜਾਣਗੇ। ਉਹਨਾਂ ਕਿਹਾ ਕਿ ਇਹਨਾਂ ਸਮਾਗਮਾਂ ਵਿਚ ਜਿਥੇ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੀਆਂ, ਉਥੇ ਹੀ ਆਨਲਾਈਨ ਵੀ ਵੱਡੀ ਗਿਣਤੀ ’ਚ ਸੰਗਤਾਂ ਨੂੰ ਇਹਨਾਂ ਯਾਦਗਾਰੀ ਸਮਾਗਮਾਂ ਨਾਲ ਜੋੜਿਆ ਜਾਵੇਗਾ। ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਇਹਨਾਂ ਸਮਾਗਮਾਂ ਵਿਚ ਸ਼ਾਮਲ ਹੋਣ। ਇਸ ਮੌਕੇ ਪ੍ਰਬੰਧਕਾ ਅਤੇ ਸਨਮਾਨਿਤ ਸ਼ਖ਼ਸੀਅਤਾਂ ਨਾਲ ਮਿਲਕੇ ਗੋਬਿੰਦ ਪ੍ਰਕਾਸ਼ ਮੈਗਜ਼ੀਨ ਦਾ ਵਿਮੋਚਨ ਕੀਤਾ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर