(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 358 ਵੇਂ ਪ੍ਰਕਾਸ਼ ਪੁਰਬ ਮੌਕੇ ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਦੇ ਚੇਅਰਮੈਨ ਸ੍ਰ ਮਲਕੀਤ ਸਿੰਘ ਬੱਲ ਤਖਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਵਿਖੇ ਨਤਮਸਤਕ ਹੋਏ। ਇਸ ਮੌਕੇ ਚੇਅਰਮੈਨ ਬੱਲ ਨੇ ਕਿਹਾ ਕਿ ਗੋਬਿੰਦ ਸਿੰਘ ਜੀ ਨੇ ਧਰਮ ਅਤੇ ਮਨੁੱਖਤਾ ਦੀ ਰਾਖੀ ਲਈ ਆਪਣਾ ਸਾਰਾ ਪਰਿਵਾਰ ਹੀ ਕੁਰਬਾਨ ਕਰ ਦਿੱਤਾ ਜਿਨ੍ਹਾਂ ਦੀ ਬਹਾਦਰੀ ਤੇ ਸਬਰ ਦੀ ਮਿਸਾਲ ਕਿਧਰੇ ਨਹੀਂ ਮਿਲਦੀ।
ਉਨਾ ਕਿਹਾ ਕਿ ਸਾਨੂੰ ਸਾਰਿਆ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਲੋਂ ਦਿੱਤੇ ਉਪਦੇਸ਼ ਤੇ ਚੱਲ ਕੇ ਗੁਰੂ ਘਰ ਵਿੱਚ ਵੱਧ ਤੋਂ ਵੱਧ ਸੇਵਾ ਕਰਨੀ ਚਾਹੀਦੀ ਹੈ। ਚੇਅਰਮੈਨ ਬੱਲ ਨੇ ਦੇਸ਼ ਵਿਦੇਸ਼ ਚ ਵਸਦੀ ਸਮੂਹ ਸੰਗਤ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਜਗਜੋਤ ਸਿੰਘ ਸੋਹੀ ਵਲੋ ਚੇਅਰਮੈਨ ਮਲਕੀਤ ਸਿੰਘ ਬੱਲ ਨੂੰ ਸਨਮਾਨਿਤ ਕੀਤਾ ਗਿਆ।