Breaking News
Jamshedpur Firing Case Big Succes : टीटू शर्मा और मनोज सरकार गिरफ्तार, बिंदल मॉल फायरिंग की साजिश पर पुलिस का शिकंजा Jamshedpur : टाटा मोटर्स में बोनस समझौता – 14.03% बोनस, अधिकतम ₹87,543 और औसत ₹53,787 Brutal Attack In Jamshedpur : कीताडीह ग्वाला पट्टी में एक युवक की बेरहमी से पिटाई, देखें – दुस्साहस वाला – Video Jamshedpur Police : दुकानदारों को हड़काने और ग्राहकों पर लाठी चार्ज लाठीचार्ज की चारों ओर निंदा, बाबूलाल मरांडी ने कसा मुख्यमंत्री पर ये तंज Concern: बिहार में महिला सुरक्षा पर चिराग पासवान का बड़ा बयान, बोले- ऐसी सरकार का हिस्सा होने पर शर्मिंदगी महसूस होती है Jamshedpur : सुंदरनगर में गैर आदिवासी जमीन पर धर्म के नाम पर कब्जे का आरोप, निर्माण स्थल में तोड़फोड़, देखें – Video
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

New Delhi : ਗੁਰੂ ਤੇਗ ਬਹਾਦਰ ਇੰਸਟੀਚਿਊਟ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

SHARE:

ਮਨਪ੍ਰੀਤ ਸਿੰਘ ਖਾਲਸਾ।

“ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ਼ ਟੈਕਨਾਲੋਜੀ” ਵਿਖੇ ਬੀਤੇ ਦਿਨ ਧੰਨ-ਧੰਨ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਮਿਲ ਕੇ ਸ਼ਰਧਾ, ਸਤਿਕਾਰ ਅਤੇ ਗੁਰਮਤਿ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰੂ ਸਾਹਿਬ ਜੀ ਦੇ ਜੀਵਨ, ਸੇਵਾ, ਨਿਮਰਤਾ ਅਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੇ ਮਹਾਨ ਸੰਦੇਸ਼ ਨੂੰ ਯਾਦ ਕਰਦਿਆਂ ਸੰਗਤ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ।

ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਗੁਰੂ ਸਾਹਿਬ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਪਾਵਨ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਦਿਆਂ ਦਿੱਲੀ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਕਾਲਜ ਦੇ ਚੇਅਰਮੈਨ ਬੀਬੀ ਬੀਬੀ ਰਣਜੀਤ ਕੌਰ ਨੇ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਨਿੱਕੀ ਉਮਰ ਵਿੱਚ ਹੀ ਮਨੁੱਖਤਾ ਦੀ ਸੇਵਾ, ਨਿਮਰਤਾ ਅਤੇ ਦਇਆ ਦੀ ਅਜਿਹੀ ਮਿਸਾਲ ਕਾਇਮ ਕੀਤੀ, ਜਿਸ ਤੋਂ ਹਰ ਵਰਗ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ।

Gambhir Car Associate Gambhir Car Associate Motion Ads Motion Ads

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦਾ ਜੀਵਨ ਸਾਨੂੰ ਇਹ ਸੰਦੇਸ਼ ਦਿੰਦਾ ਹੈ ਕਿ ਮਨੁੱਖ ਦੀ ਮਹਾਨਤਾ ਉਮਰ ਜਾਂ ਅਹੁਦੇ ਨਾਲ ਨਹੀਂ, ਸਗੋਂ ਉਸ ਦੇ ਚੰਗੇ ਕਰਮਾਂ, ਸੇਵਾ-ਭਾਵਨਾ ਅਤੇ ਦੂਜਿਆਂ ਪ੍ਰਤੀ ਹਮਦਰਦੀ ਨਾਲ ਹੁੰਦੀ ਹੈ। ਉਨ੍ਹਾਂ ਬੱਚਿਆਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਅਤੇ ਨਾਮ ਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿੱਚ ਬੀਬੀ ਰਣਜੀਤ ਕੌਰ ਨੇ ਅਰਦਾਸ ਕੀਤੀ ਕਿ ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਸਮੂਹ ਸੰਗਤ ਅਤੇ ਬੱਚਿਆਂ ਉੱਤੇ ਆਪਣੀ ਮਿਹਰ ਭਰੀ ਨਜ਼ਰ ਬਣਾਈ ਰੱਖਣ ਅਤੇ ਸਾਰਿਆਂ ਨੂੰ ਨਾਮ ਬਾਣੀ ਨਾਲ ਜੁੜਨ ਦੀ ਦਾਤ ਬਖ਼ਸ਼ਣ।

ਇਸ ਮੌਕੇ ਕਾਲਜ ਦੇ ਕੋ-ਚੇਅਰਮੈਨ ਅਮਰਜੀਤ ਸਿੰਘ ਪੱਪੂ ਅਤੇ ਡਾਇਰੈਕਟਰ ਬੀਬੀ ਰੋਮਿੰਦਰ ਕੌਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਨ੍ਹਾਂ ਵੱਲੋਂ ਵੀ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਸੇਵਾ, ਸਿਮਰਨ, ਨਿਮਰਤਾ ਅਤੇ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਗ੍ਰਹਿਣ ਕਰਨ ਦੀ ਅਪੀਲ ਕੀਤੀ ਗਈ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर