Prakash Utsav : ਦਿੱਲੀ ਗੁਰਦੁਆਰਾ ਕਮੇਟੀ ਨੇ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

SHARE:

ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਕੀਰਤਨੀਏ ਐਵਾਰਡ ਤੇ ਭਾਈ ਸਵਰਨ ਸਿੰਘ ਨੂੰ ਸ਼੍ਰੋਮਣੀ ਕੀਰਤਨ ਸੇਵਾ ਐਵਾਰਡ ਨਾਲ ਕੀਤਾ ਗਿਆ ਸਨਮਾਨਤ

ਮਨਪ੍ਰੀਤ ਸਿੰਘ ਖਾਲਸਾ.

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਬੰਗਲਾ ਸਾਹਿਬ, ਗੁਰਦੁਆਰਾ ਬਾਲਾ ਸਾਹਿਬ, ਗੁਰਦੁਆਰਾ ਰਕਾਬਗੰਜ ਸਾਹਿਬ ਅਤੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਗੁਰਮਤਿ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਰਾਗੀ ਸਿੰਘਾਂ ਦੇ ਜੱਥਿਆਂ ਨੇ ਗੁਰੂ ਕੀ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਮੁੱਖ ਗੁਰਮਤਿ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਹੋਇਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਨਿੱਕੀ ਉਮਰ ਵਿਚ ਹੀ ਮਨੁੱਖਤਾ ਦੀ ਨਿਸ਼ਕਾਮ ਸੇਵਾ, ਦਇਆ ਅਤੇ ਪਰਉਪਕਾਰ ਦਾ ਅਜਿਹਾ ਆਦਰਸ਼ ਪੇਸ਼ ਕੀਤਾ ਜੋ ਅੱਜ ਵੀ ਸਮੁੱਚੀ ਮਨੁੱਖਤਾ ਲਈ ਮਾਰਗਦਰਸ਼ਕ ਹੈ।

Gambhir Car Associate Motion Ads Motion Ads

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਗੁਰਦੁਆਰਾ ਬੰਗਲਾ ਸਾਹਿਬ ਅੱਜ ਵੀ ਦੁਖੀ ਮਨੁੱਖਤਾ ਲਈ ਆਸ ਅਤੇ ਸਹਾਰੇ ਦਾ ਕੇਂਦਰ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸੇਵਾ ਪਰੰਪਰਾ ਨੂੰ ਅੱਗੇ ਵਧਾਉਂਦਿਆਂ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਬਾਲਾ ਪ੍ਰੀਤਮ ਦਵਾਖਾਨਿਆਂ, ਗੁਰੂ ਹਰਿਕ੍ਰਿਸ਼ਨ ਪੌਲੀਕਲੀਨਿਕ ਅਤੇ ਬਾਲਾ ਸਾਹਿਬ ਹਸਪਤਾਲ ਰਾਹੀਂ ਸੰਗਤ ਨੂੰ ਘੱਟ ਖਰਚ ਜਾਂ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬਾਲਾ ਸਾਹਿਬ ਹਸਪਤਾਲ ਵਿੱਚ 50 ਬੈੱਡਾਂ ਦੀ ਸਹੂਲਤ ਉਪਲਬਧ ਹੈ ਅਤੇ ਜਲਦ ਹੀ ਕਾਰਡੀਓਲਾਜੀ ਵਿਭਾਗ ਵੀ ਸ਼ੁਰੂ ਕੀਤਾ ਜਾਵੇਗਾ।

ਇਸ ਮੌਕੇ ਕਮੇਟੀ ਵੱਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਕੀਰਤਨੀਏ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ 90 ਸਾਲਾ ਭਾਈ ਸਵਰਨ ਸਿੰਘ, ਜੋ ਪਿਛਲੇ 74 ਸਾਲਾਂ ਤੋਂ ਜੋੜੀ ਦੀ ਸੇਵਾ ਨਿਭਾ ਰਹੇ ਹਨ, ਨੂੰ ਪਹਿਲਾ ਸ਼੍ਰੋਮਣੀ ਕੀਰਤਨ ਸੇਵਾ ਐਵਾਰਡ ਭੇਟ ਕੀਤਾ ਗਿਆ। ਕਮੇਟੀ ਆਗੂਆਂ ਨੇ ਐਲਾਨ ਕੀਤਾ ਕਿ ਦਿੱਲੀ ਕਮੇਟੀ ਅਧੀਨ ਸੇਵਾ ਨਿਭਾ ਰਹੇ ਰਾਗੀ ਸਿੰਘਾਂ ਵਿਚੋਂ ਚੰਗੀ ਕੀਰਤਨ ਸ਼ੈਲੀ, ਪਹਿਰਾਵੇ, ਅਨੁਸ਼ਾਸਨ ਅਤੇ ਸੇਵਾ ਭਾਵਨਾ ਦੇ ਆਧਾਰ ‘ਤੇ ਹਰ ਸਾਲ ਇੱਕ ਰਾਗੀ ਸਿੰਘ ਨੂੰ ਸਵਾ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਹ ਯੋਜਨਾ 12 ਸਤੰਬਰ ਤੋਂ ਲਾਗੂ ਕੀਤੀ ਜਾਵੇਗੀ। ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਸਬੰਧੀ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਮੌਜੂਦਾ ਕਮੇਟੀ ਦੀ ਟੀਮ ਨੇ ਕਮੇਟੀ ਅਧੀਨ ਚਲ ਰਹੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਪਿਛਲੇ ਪ੍ਰਬੰਧਕਾਂ ਵੱਲੋਂ ਕੀਤੇ ਕੁਪ੍ਰਬੰਧ ਨੂੰ ਖ਼ਤਮ ਕਰ ਕੇ ਇਹਨਾਂ ਸਕੂਲਾਂ ਨੂੰ ਮੁੜ ਲੀਹ ’ਤੇ ਪਾਉਣ ਦਾ ਯਤਨ ਕੀਤਾ ਹੈ। ਉਹਨਾਂ ਕਿਹਾ ਕਿ ਇਹਨਾਂ ਸਕੂਲਾਂ ਦੇ ਸਟਾਫ ਨੇ ਸਾਡੇ ਨਾਲ ਐਮ ਓ ਯੂ ਸਾਈਨ ਕੀਤੇ ਹਨ ਤੇ ਅਸੀਂ 25-25 ਸਾਲਾਂ ਤੋਂ ਰੁਕੇ ਹੋਏ ਸਾਰੇ ਬਕਾਏ ਜਾਰੀ ਕਰ ਰਹੇ ਹਾਂ। ਓਨ੍ਹਾ ਦੱਸਿਆ ਕਿ ਸ਼੍ਰੋਮਣੀ ਕੀਰਤਨੀਏ ਐਵਾਰਡ ਲਈ 11 ਲੱਖ ਰੁਪਏ ਦੀ ਇਨਾਮੀ ਰਾਸ਼ੀ ਦੀ ਸੇਵਾ ਨਿਊ ਜਰਸੀ (ਅਮਰੀਕਾ) ਵਾਸੀ ਸਰਦਾਰ ਗੁਰਜੀਤ ਸਿੰਘ ਚਲਾਵਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਨਿਭਾਈ ਗਈ ਹੈ ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर