(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

         

2025 ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਮਨਾਉਣ ਲਈ ਪੰਜਾਬ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਈਕੋ ਨੇਚਰ ਪਾਰਕ ਪ੍ਰੋਗਰਾਮ ਤਹਿਤ 350 ਜੰਗਲਾਂ ਦਾ ਵਿਕਾਸ ਕੀਤਾ ਜਾਵੇਗਾ। ਇਹ ਐਲਾਨ ਡਾ: ਵਿਕਰਮਜੀਤ ਸਿੰਘ ਸਾਹਨੀ, ਸੰਸਦ ਮੈਂਬਰ ਰਾਜ ਸਭਾ ਨੇ ਵਾਸ਼ਿੰਗਟਨ, ਅਮਰੀਕਾ ਦੇ ਡਾ: ਰਾਜਵੰਤ ਸਿੰਘ ਦੁਆਰਾ ਸਥਾਪਿਤ ਈਕੋਸਿੱਖ ਦੇ 15 ਸਾਲ ਪੂਰੇ ਹੋਣ ਦੇ ਮੌਕੇ ‘ਤੇ ਬੋਲਦਿਆਂ ਕੀਤਾ, ਜਿਸ ਨੇ ਸ੍ਰੀ ਗੁਰੂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 100 ਤੋਂ ਵੱਧ ਜੰਗਲ ਲਗਾਏ ਸਨ।

ਡਾ: ਸਾਹਨੀ ਨੇ ਪੰਜਾਬ ਨੂੰ ਦਰਪੇਸ਼ ਮੌਜੂਦਾ ਵਾਤਾਵਰਣਕ ਚੁਣੌਤੀਆਂ ਜਿਵੇਂ ਕਿ ਪ੍ਰਦੂਸ਼ਣ, ਪਾਣੀ ਦੇ ਘਟ ਰਹੇ ਪੱਧਰ, ਧਰਤੀ ਹੇਠਲੇ ਪਾਣੀ ਵਿੱਚ ਉੱਚ ਆਰਸੈਨਿਕ ਅਤੇ ਯੂਰੇਨੀਅਮ ਦੀ ਗੰਦਗੀ ਆਦਿ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ।

ਡਾ: ਸਾਹਨੀ ਨੇ ਅੱਗੇ ਕਿਹਾ ਕਿ ਪੰਜਾਬ ਦਾ ਏਕਿਉਆਈ ਪੱਧਰ ਵਿਸ਼ਵ ਸਿਹਤ ਸੰਗਠਨ ਦੇ ਨਿਰਧਾਰਿਤ ਪੱਧਰ ਨਾਲੋਂ ਦੁੱਗਣਾ ਹੈ, ਇਸ ਲਈ ਜੰਗਲਾਂ ਦੀ ਕਟਾਈ ਨੂੰ ਰੋਕਣ ਦੇ ਨਾਲ-ਨਾਲ ਜੰਗਲਾਂ ਦਾ ਵਿਕਾਸ ਕਰਨਾ ਬਹੁਤ ਜ਼ਰੂਰੀ ਹੈ।
ਇਸ ਮੌਕੇ ਬਾਬਾ ਸੇਵਾ ਸਿੰਘ ਜੀ ਅਤੇ ਸਾਬਕਾ ਸੰਸਦ ਮੈਂਬਰ ਸ੍ਰ ਤਰਲੋਚਨ ਸਿੰਘ ਨੇ ਵੀ ਈਕੋ ਸਿੱਖ ਐਂਡ ਸਨ ਫਾਊਂਡੇਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

Share.
© 2025 (ਫਤਿਹ ਲਾਈਵ) FatehLive.com. Designed by Forever Infotech.
Exit mobile version