Breaking News
Jamshedpur Bar Association : अधिवक्ताओं ने झारखंड हाईकोर्ट में उठाई कल्याण योजनाओं की मांग, मेडिकल इंश्योरेंस और पेंशन पर हुई चर्चा Jamshedpur : साकची में रंगारंग सांस्कृतिक कार्यक्रमों के साथ मनाया गया तीज महोत्सव, समाजसेवी रानी गुप्ता ने की अगुवाई Jamshedpur : अपर्णा गुहा बनीं महिला फुटबॉल महासंघ की आंतरिक शिकायत समिति की संयोजक Jamshedpur : झामुमो संपर्क कार्यालय में दिवंगत मंत्री सुदित्य कुमार सोनू को दी गई श्रद्धांजलि Jamshedpur : सुदिव्य कुमार सोनू के आकस्मिक निधन पर पूर्व मुख्यमंत्री रघुवर दास और विधायक पूर्णिमा ने जताया गहरा शोक Sikh Fedration Uk : ਸਿੱਖ ਮਸਲਿਆਂ ’ਤੇ ਵਾਅਦੇ ਨਾ ਨਿਭਾਏ ਤਾਂ ਯੂਕੇ ਦੇ ਲੇਬਰ ਪਾਰਟੀ ਨੂੰ ਚੋਣਾਂ ’ਚ ਭੁਗਤਣਾ ਪਵੇਗਾ ਖ਼ਮਿਆਜ਼ਾ : ਦਬਿੰਦਰਜੀਤ ਸਿੰਘ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Punjab Cm : ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ ’ਚੋਂ 18 ਲੱਖ ਮੀਟ੍ਰਿਕ ਟਨ ਪੁਰਾਣਾ ਸਟਾਕ ਚੁੱਕੇਗਾ ਕੇਂਦਰ: ਭਗਵੰਤ ਮਾਨ

SHARE:

ਮਨਪ੍ਰੀਤ ਸਿੰਘ ਖਾਲਸਾ।

ਝੋਨੇ ਦੇ ਆਉਣ ਵਾਲੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਨੂੰ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਸੂਬੇ ਦੀਆਂ ਮੰਡੀਆਂ ਵਿੱਚ ਪਏ 18 ਲੱਖ ਮੀਟ੍ਰਿਕ ਟਨ ਪੁਰਾਣੇ ਅਨਾਜ ਦੇ ਸਟਾਕ ਨੂੰ 20 ਸਤੰਬਰ ਤੱਕ ਚੁੱਕਣ ਲਈ ਸਹਿਮਤੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਵਿਖੇ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਮੁੱਦੇ ਉਠਾਏ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਨਿਰਵਿਘਨ ਖਰੀਦ ਅਤੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਸੂਬੇ ਵਿੱਚ ਕਰੀਬ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦੀ ਉਮੀਦ ਹੈ, ਜਿਸ ਤੋਂ ਲਗਭਗ 170 ਲੱਖ ਮੀਟ੍ਰਿਕ ਟਨ ਮਿਆਰੀ ਗੁਣਵੱਤਾ ਦਾ ਚੌਲ ਕੇਂਦਰੀ ਪੂਲ ਲਈ ਮੁਹੱਈਆ ਕਰਵਾਇਆ ਜਾਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀਆਂ ਰਾਜ ਖਰੀਦ ਏਜੰਸੀਆਂ ਹੁਣ ਤੱਕ ਐਫ.ਸੀ.ਆਈ. ਨੂੰ 86 ਲੱਖ ਮੀਟ੍ਰਿਕ ਟਨ ਚੌਲ ਸਪਲਾਈ ਕਰ ਚੁੱਕੀਆਂ ਹਨ।

ਉਨ੍ਹਾਂ ਕਿਹਾ ਕਿ 18 ਲੱਖ ਮੀਟ੍ਰਿਕ ਟਨ ਪੁਰਾਣਾ ਸਟਾਕ ਚੁੱਕੇ ਜਾਣ ਨਾਲ ਲੰਬਿਤ ਚੌਲ ਐਫ.ਸੀ.ਆਈ. ਨੂੰ ਭੇਜਣ ਲਈ ਭੰਡਾਰਨ ਦੀ ਥਾਂ ਬਣੇਗੀ ਅਤੇ ਆਉਣ ਵਾਲੇ ਖਰੀਦ ਸੀਜ਼ਨ ਵਿੱਚ ਚੌਲ ਮਿੱਲਰਾਂ ਨੂੰ ਵੀ ਰਾਹਤ ਮਿਲੇਗੀ। ਮੁੱਖ ਮੰਤਰੀ ਨੇ ਕੇਂਦਰ ਨੂੰ ਪੰਜਾਬ ਵਿੱਚ ਮੰਡੀ ਯਾਰਡਾਂ ਅਤੇ ਚੌਲ ਮਿੱਲਾਂ ਵਿੱਚ ਪਈ 27 ਲੱਖ ਮੀਟ੍ਰਿਕ ਟਨ ਕਣਕ ਨੂੰ ਹੋਰ ਖਪਤਕਾਰ ਸੂਬਿਆਂ ਵਿੱਚ ਤੁਰੰਤ ਚੁੱਕਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਖਰੀਫ਼ ਸੀਜ਼ਨ 2026-27 ਦੌਰਾਨ ਝੋਨੇ ਦੀ ਸਟੋਰੇਜ ਲਈ ਲੋੜੀਂਦੀ ਥਾਂ ਉਪਲਬਧ ਹੋਵੇਗੀ। ਉਨ੍ਹਾਂ ਕੇਂਦਰ ਨੂੰ ਕਿਸਾਨਾਂ ਦੀਆਂ ਫਸਲਾਂ ਦਾ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੀ ਵੀ ਅਪੀਲ ਕੀਤੀ।

Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर