Punjab/Delhi : ਹੜ੍ਹ ਪ੍ਰਭਾਵਤ ਪੰਜਾਬ ’ਚ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਅਜਨਾਲਾ ਵਿਖੇ ਦੂਜਾ ਰਾਹਤ ਕੇਂਦਰ ਹੋਇਆ ਸਥਾਪਿਤ: ਕਾਲਕਾ-ਕਾਹਲੋਂ

SHARE:

ਡੇਰਾ ਬਾਬਾ ਨਾਨਕ ਵਿੱਚ ਪਿਛਲੇ ਦਸ ਦਿਨਾਂ ਤੋਂ ਹੜ ਪੀੜਤਾਂ ਲਈ ਦਿਲੀ ਕਮੇਟੀ ਵੱਲੋਂ ਚਲ ਰਿਹਾ ਲੰਗਰ ਕੈਂਪ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਤ ਪੰਜਾਬ ਵਿਚ ਦੂਜਾ ਰਾਹਤ ਕੇਂਦਰ ਅਜਨਾਲਾ ਵਿਖੇ ਸਥਾਪਿਤ ਕੀਤਾ ਗਿਆ ਹੈ। ਇਸ ਤੋਂ ਪਹਿਲਾ ਡੇਰਾ ਬਾਬਾ ਨਾਨਕ ਦੇ ਡੇਰਾ ਪਠਾਣਾ ਪਿੰਡ ਦੇ ਵਿਚ ਪਿਛਲੇ ਦਸ ਦਿਨਾਂ ਤੋਂ ਲੰਗਰ ਸੇਵਾ ਕਮੇਟੀ ਵੱਲੋ ਚਲਾਈ ਜਾ ਰਹੀ ਹੈ। ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋ ਨੇ ਦੱਸਿਆ ਕਿ ਕਮੇਟੀ ਵੱਲੋਂ ਬਕਾਇਦਾ ਸਟਾਫ ਭੇਜ ਕੇ ਪੰਜਾਬ ਦੇ ਹੜ ਪੀੜਤਾਂ ਦੇ ਲਈ ਲੰਗਰ ਸੇਵਾ ਚਲਾਈ ਜਾ ਰਹੀ ਹੈ। ਇਸ ਦੇ ਨਾਲ ਹੀ ਪੀਣ ਦਾ ਪਾਣੀ, ਦਵਾਈਆਂ, ਸੁੱਖਾ ਰਾਸ਼ਨ ਅਤੇ ਹੋਰ ਜਰੂਰਤ ਦਾ ਸਾਮਾਨ ਲਗਾਤਾਰ ਭੇਜਿਆ ਜਾ ਰਿਆ ਹੈ।

ਸਰਦਾਰ ਕਾਲਕਾ, ਸਰਦਾਰ ਕਾਹਲੋ ਦੇ ਨਾਲ ਹੋਰ ਕਮੇਟੀ ਮੈਂਬਰ ਵੀ ਹੜ ਪ੍ਰਭਾਵਿਤ ਖੇਤਰਾਂ ਵਿਚ ਜਾ ਕੇ ਮਦਦ ਪਹੁੰਚਾ ਰਹੇ ਹਨ। ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਹੈ ਕਿ ਲੋੜੀਂਦਾ ਹਰ ਸਮਾਨ ਇਹਨਾਂ ਰਾਹਤ ਕੈਂਪਾਂ ਵਿਚ ਹੜ੍ਹ ਪੀੜ੍ਹਤਾਂ ਵਾਸਤੇ ਰੱਖਿਆ ਗਿਆ ਹੈ ਜੋ ਕਿਸ਼ਤੀਆਂ ਤੇ ਹੋਰ ਸਾਧਨਾਂ ਰਾਹੀਂ ਪਿੰਡਾਂ ਵਿਚ ਪਹੁੰਚਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਅਜਨਾਲਾ ਵਿਚ ਰਮਦਾਸ ਰੋਡ ’ਤੇ ਇਹ ਕੇਂਦਰ ਸਥਾਪਿਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕਮੇਟੀ ਵੱਲੋਂ ਡੇਰਾ ਬਾਬਾ ਨਾਨਕ ਵਿਚ ਪਹਿਲਾ ਕੈਂਪ ਸਥਾਪਿਤ ਕੀਤਾ ਗਿਆ ਸੀ ਜਿਸ ਰਾਹੀਂ ਗੁਰਦਾਸਪੁਰ ਜ਼ਿਲ੍ਹੇ ਵਿਚ ਰਾਹਤ ਕਾਰਜਾਂ ਵਾਸਤੇ ਲੋੜੀਂਦੀ ਸਮੱਗਰੀ ਹੜ੍ਹ ਪੀੜ੍ਹਤਾਂ ਵਾਸਤੇ ਪ੍ਰਦਾਨ ਕੀਤੀ ਜਾ ਰਹੀ ਹੈ।

Gambhir Car Associate Motion Ads Motion Ads

ਉਨ੍ਹਾਂ ਦੱਸਿਆ ਕਿ ਅਜਨਾਲਾ ਵਿਖੇ ਰਾਹਤ ਕੈਂਪ ਦੀ ਨਿਗਰਾਨੀ ਪੰਜਾਬ ਵਿਖੇ ਧਰਮ ਪ੍ਰਚਾਰ ਦੇ ਮੁਖੀ ਸਰਦਾਰ ਮਨਜੀਤ ਸਿੰਘ ਭੋਮਾ ਵਲੋ ਕੀਤੀ ਜਾਵੇਗੀ। ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਦਿੱਲੀ ਦੀਆਂ ਸੰਗਤਾਂ ਪੰਜਾਬ ਵਿਚ ਹੜ੍ਹਾਂ ਵਿਚ ਫਸੇ ਲੋਕਾਂ ਦੀ ਸੇਵਾ ਵਾਸਤੇ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹਨ ਤੇ ਸੇਵਾ ਵਿਚ ਕਿਸੇ ਵੀ ਕਿਸਮ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਬੇਸ਼ੱਕ ਇਸ ਵੇਲੇ ਲੋਕ ਹੜ੍ਹਾਂ ਦੇ ਪਾਣੀ ਵਿਚ ਘਿਰੇ ਹਨ ਪਰ ਪਰਮਾਤਮਾ ਦੀ ਰਹਿਮਤ ਨਾਲ ਪਾਣੀ ਉਤਰਣ ਮਗਰੋਂ ਵੀ ਲੋਕਾਂ ਨੂੰ ਲੋੜੀਂਦੀ ਹਰ ਸੇਵਾ ਪ੍ਰਦਾਨ ਕੀਤੀ ਜਾਵੇਗੀ।
ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਹੌਂਸਲਾ ਤੇ ਸੰਜਮ ਰੱਖਣ ਅਤੇ ਅਕਾਲ ਪੁਰਖ ’ਤੇ ਪੂਰਨ ਵਿਸ਼ਵਾਸ ਰੱਖਣ, ਗੁਰੂ ਸਾਹਿਬ ਆਪ ਬਖਸ਼ਿਸ਼ ਕਰਨਗੇ ਤਾਂ ਸਭ ਕੁਝ ਠੀਕ ਹੋਵੇਗਾ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਪੰਜਾਬੀਆਂ ਦੀ ਸੇਵਾ ਵਿਚ ਹਰ ਸਮੇਂ ਹਾਜ਼ਰ ਹੈ ਤੇ ਇਸ ਵਿਚ ਕਿਸੇ ਕਿਸਮ ਦੀ ਕੋਈ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ।

[ays_poll id=1]
सबसे ज्यादा पढ़ी गई

Horoscope

Weather

और पढ़ें