Punjab : ਲੁਧਿਆਣਾ ਵਿੱਚ 21 ਜੂਨ ਨੂੰ ਬਹੁਜਨ ਦ੍ਰਾਵਿੜਾ ਭਾਈਚਾਰੇ ਦੀ ਹੋਵੇਗੀ ਅਹਿਮ ਮੀਟਿੰਗ : ਜੀਵਨ ਸਿੰਘ ਤਾਮਿਲ

SHARE:

ਸਮਾਜਿਕ ਬਦਲਾਅ ਅਤੇ ਰਾਜਨੀਤਿਕ ਸਸ਼ਕਤੀਕਰਨ ‘ਤੇ ਹੋਵੇਗੀ ਚਰਚਾ

ਮਨਪ੍ਰੀਤ ਸਿੰਘ ਖਾਲਸਾ.

ਬਹੁਜਨ ਦ੍ਰਾਵਿੜਾ ਭਾਈਚਾਰੇ ਵੱਲੋਂ 21 ਜੂਨ 2026 ਨੂੰ ਸਵੇਰੇ 10 ਵਜੇ ਡਾ. ਬੀ.ਆਰ. ਅੰਬੇਡਕਰ ਭਵਨ, ਜਲੰਧਰ ਬਾਈਪਾਸ ਨੇੜੇ, ਲੁਧਿਆਣਾ ਵਿਖੇ ਇੱਕ ਵਿਸ਼ੇਸ਼ ਇਕੱਠ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੀਟਿੰਗ ਦਾ ਮੁੱਖ ਉਦੇਸ਼ ਸਮਾਜਿਕ ਬਦਲਾਅ, ਆਰਥਿਕ ਸਸ਼ਕਤੀਕਰਨ ਅਤੇ ਮਾਨਯਵਰ ਕਾਂਸ਼ੀਰਾਮ ਦੇ ਵਿਚਾਰਾਂ ਨੂੰ ਦੁਬਾਰਾ ਮਜ਼ਬੂਤ ਕਰਨਾ ਹੈ। ਇਸ ਮੌਕੇ ਬਹੁਜਨ ਦ੍ਰਾਵਿੜਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸਰਦਾਰ ਜੀਵਨ ਸਿੰਘ ਤਾਮਿਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਮੀਟਿੰਗ ਦੌਰਾਨ ਪੰਜਾਬ ਵਿੱਚ ਮਾਨਯਵਰ ਕਾਂਸ਼ੀਰਾਮ ਅੰਦੋਲਨ ਨੂੰ ਨਵੀਂ ਦਿਸ਼ਾ ਦੇਣ, ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਤਿਆਰ ਕਰਨ ਅਤੇ ਬਹੁਜਨ ਸਮਾਜ ਦੀ ਰਾਜਨੀਤਿਕ ਏਕਤਾ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

Gambhir Car Associate Motion Ads Motion Ads

ਆਯੋਜਕਾਂ ਅਨੁਸਾਰ ਇਹ ਸਮਾਗਮ ਬਹੁਜਨ ਦ੍ਰਾਵਿੜਾ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਇੱਕ ਮੰਚ ‘ਤੇ ਲਿਆਉਣ ਅਤੇ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਮੁੱਦਿਆਂ ‘ਤੇ ਸਾਂਝੀ ਸੋਚ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ। ਵੱਡੀ ਗਿਣਤੀ ਵਿੱਚ ਸਮਾਜਿਕ ਕਾਰਕੁਨਾਂ, ਬੁੱਧੀਜੀਵੀਆਂ ਅਤੇ ਨੌਜਵਾਨਾਂ ਦੇ ਇਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ। ਸਮਾਗਮ ਸਬੰਧੀ ਹੋਰ ਜਾਣਕਾਰੀ ਲਈ ਕਨਵੀਨਰ ਤਿਰਥ ਸਿੰਘ ਅਤੇ ਪ੍ਰੋਗਰਾਮ ਆਰਗੇਨਾਈਜ਼ਰ ਐਡਵੋਕੇਟ ਜਸਵੀਰ ਸਿੰਘ ਨਾਲ ਸੰਪਰਕ ਕੀਤਾ ਜਾ ਸਕਦਾ ਹੈ। “ਸਮਾਜਿਕ ਬਦਲਾਅ ਲਈ ਏਕਤਾ” ਦੇ ਸੰਦੇਸ਼ ਨਾਲ ਬਹੁਜਨ ਦ੍ਰਾਵਿੜਾ ਭਾਈਚਾਰੇ ਨੂੰ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।

[ays_poll id=1]
सबसे ज्यादा पढ़ी गई

Horoscope

Weather

और पढ़ें