Breaking News
Jamshedpur : ब्राह्मण युवा शक्ति संघ के नव निर्वाचित पदाधिकारियों को महेंद्र पांडेय ने दी बधाई Jamshedpur : DBMS Girls High School की प्रधानाध्यापिका सी. कनगधारा ने OTA ग्वालियर में जीता स्वर्ण पदक Nikhar Sablok Murder Case : साजिशकर्ता राघव के सोनारी स्थित News-26 कार्यालय में पहुंची दो जिलों की पुलिस, पत्नी को बुलाया Viral Crime : जमुई में नाबालिग लड़का-लड़की से सरेराह बदसलूकी, वीडियो वायरल होते ही पुलिस ने कसा शिकंजा Political Prediction: सम्राट चौधरी की कुर्सी पर उपेंद्र कुशवाहा का बड़ा बयान, बोले- ‘शीर्ष नेतृत्व और आपकी कृपा रहेगी, तब तक कोई नहीं हटा सकता’ Jamshedpur Breaking : जुगसलाई में मलिक प्लाई शॉप में लाखों की चोरी, छत के रास्ते घुसे चोर, देखें – Video
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Punjab Legal Wing : ਸੋਸ਼ਲ ਮੀਡੀਆ ‘ਤੇ ਸਿੱਖ ਧਰਮ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਸ਼ੁਰੂ: ਐਡਵੋਕੇਟ ਜੀਐਸ. ਸਾਹਨੀ

SHARE:

ਮਨਪ੍ਰੀਤ ਸਿੰਘ ਖਾਲਸਾ।

ਸੋਸ਼ਲ ਮੀਡੀਆ, ਖ਼ਾਸ ਕਰਕੇ ਫੇਸਬੁੱਕ ‘ਤੇ ਸਿੱਖ ਗੁਰੂ ਸਾਹਿਬਾਨ, ਗੁਰਬਾਣੀ, ਸਿੱਖ ਸਿਧਾਂਤਾਂ ਅਤੇ ਸਿੱਖ ਸ਼ਹੀਦਾਂ ਬਾਰੇ ਲਗਾਤਾਰ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਸਿੱਖ ਲੀਗਲ ਵਿੰਗ ਪੰਜਾਬ ਵੱਲੋਂ ਕੀਤੀਆਂ ਸ਼ਿਕਾਇਤਾਂ ‘ਤੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸਿੱਖ ਲੀਗਲ ਵਿੰਗ ਪੰਜਾਬ ਦੇ ਚੇਅਰਮੈਨ ਐਡਵੋਕੇਟ ਜੀ. ਐਸ. ਸਾਹਨੀ ਨੇ ਦੱਸਿਆ ਕਿ ਫੇਸਬੁੱਕ ‘ਤੇ ਆਪਣੇ ਆਪ ਨੂੰ ਮੀਡੀਆ ਕਰਮੀ ਦੱਸਣ ਵਾਲੀ ਅਨੂ ਡਾਗਰ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਅਤੇ ਸਿੱਖ ਸ਼ਹੀਦਾਂ ਬਾਰੇ ਲਗਾਤਾਰ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ “ਮੰਨੂ ਸਿੰਘ” ਉਰਫ਼ “ਮਹਾਕਾਲ” ਨਾਮ ਨਾਲ ਚੱਲ ਰਹੀ ਇੱਕ ਫੇਸਬੁੱਕ ਆਈ.ਡੀ. ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ, ਕੇਸਾਂ ਅਤੇ ਸਿੱਖ ਧਰਮ ਬਾਰੇ ਅਪਮਾਨਜਨਕ ਸ਼ਬਦਾਵਲੀ ਵਰਤੀ ਜਾਂਦੀ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਦਿੱਲੀ ਵਿੱਚ ਵਿਦਿਆਰਥੀਆਂ ਦੇ ਇੱਕ ਪ੍ਰਦਰਸ਼ਨ ਦੌਰਾਨ ਪੁਲਿਸ ਕਾਰਵਾਈ ਤੋਂ ਬਚਦੇ ਵਿਦਿਆਰਥੀਆਂ ਨੂੰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਸ਼ਰਨ ਦਿੱਤੀ ਗਈ, ਉਨ੍ਹਾਂ ਦੀ ਮਰਹਮ-ਪੱਟੀ ਕੀਤੀ ਗਈ ਅਤੇ ਲੰਗਰ ਛਕਾਇਆ ਗਿਆ।

Gambhir Car Associate Gambhir Car Associate Motion Ads Motion Ads

ਇਸ ਮਾਨਵਤਾਵਾਦੀ ਸੇਵਾ ਨੂੰ ਲੈ ਕੇ ਵੀ ਉਕਤ ਫੇਸਬੁੱਕ ਆਈ.ਡੀ. ਤੋਂ ਗੁਰੂ ਘਰ ਲਈ ਬੇਹੱਦ ਇਤਰਾਜ਼ਯੋਗ ਸ਼ਬਦਾਵਲੀ ਵਰਤਦਿਆਂ ਗੁਰਦੁਆਰੇ ਨੂੰ “ਗਟਰ” ਕਿਹਾ ਗਿਆ, ਜਿਸ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੀ। ਐਡਵੋਕੇਟ ਸਾਹਨੀ ਨੇ ਕਿਹਾ ਕਿ ਅਨੂ ਡਾਗਰ ਅਤੇ ਮੰਨੂ ਸਿੰਘ ਉਰਫ਼ ਮਹਾਕਾਲ ਖ਼ਿਲਾਫ਼ ਦਿੱਤੀਆਂ ਸ਼ਿਕਾਇਤਾਂ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਲਈ ਏ.ਸੀ.ਪੀ. ਸਾਈਬਰ ਸੈੱਲ ਨੂੰ ਭੇਜ ਦਿੱਤੇ ਹਨ, ਜਿੱਥੇ ਪ੍ਰੀ-ਐੱਫ.ਆਈ.ਆਰ. ਕਾਰਵਾਈ ਜਾਰੀ ਹੈ।

ਉਨ੍ਹਾਂ ਕਿਹਾ ਕਿ ਦੋਵਾਂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ, ਫਿਰਕੂ ਨਫ਼ਰਤ ਫੈਲਾਉਣ ਅਤੇ ਸਮਾਜ ਵਿੱਚ ਸ਼ਾਂਤੀ ਭੰਗ ਕਰਨ ਨਾਲ ਸੰਬੰਧਿਤ ਲਾਗੂ ਕਾਨੂੰਨੀ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ, ਤਾਂ ਜੋ ਭਵਿੱਖ ਵਿੱਚ ਕੋਈ ਵੀ ਵਿਅਕਤੀ ਕਿਸੇ ਵੀ ਧਰਮ ਜਾਂ ਧਾਰਮਿਕ ਸੰਸਥਾ ਖ਼ਿਲਾਫ਼ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰੇ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर