Breaking News
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Punjab Politics : ਮੋਦੀ-ਸੁਖਬੀਰ ਮੁਲਾਕਾਤ ਨੇ ਪੰਜਾਬ ਦੀ ਸਿਆਸਤ ‘ਚ ਪਾਈ ਹਲਚਲ, ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਮੁੜ ਤੇਜ਼

SHARE:

ਮਨਪ੍ਰੀਤ ਸਿੰਘ ਖਾਲਸਾ.

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੰਸਦ ਭਵਨ ਕੰਪਲੈਕਸ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਕੀਤੀ ਗਈ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਮੁੜ ਗੱਠਜੋੜ ਹੋਣ ਦੀਆਂ ਚਰਚਾਵਾਂ ਇੱਕ ਵਾਰ ਫਿਰ ਤੇਜ਼ ਹੋ ਗਈਆਂ ਹਨ। 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਦੋਵਾਂ ਆਗੂਆਂ ਵਿਚਾਲੇ ਕਈ ਸਿਆਸੀ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਹੋਇਆ।

ਹਾਲਾਂਕਿ ਦੋਵਾਂ ਪਾਰਟੀਆਂ ਦੇ ਨੇਤਾਵਾਂ ਨੇ ਮੁਲਾਕਾਤ ਦੇ ਵੇਰਵਿਆਂ ਬਾਰੇ ਖੁੱਲ੍ਹ ਕੇ ਕੁਝ ਨਹੀਂ ਕਿਹਾ, ਪਰ ਸਿਆਸੀ ਹਲਕਿਆਂ ਵਿੱਚ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਦੋਵੇਂ ਪੁਰਾਣੇ ਸਾਥੀ ਮੁੜ ਇਕੱਠੇ ਹੋ ਸਕਦੇ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਬਾਰੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਸਿਰਫ਼ ਇੰਨਾ ਕਿਹਾ ਕਿ ਦੋਵੇਂ ਆਗੂਆਂ ਦੀ ਮੁਲਾਕਾਤ ਹੋਈ ਹੈ ਅਤੇ ਇਸ ਤੋਂ ਵੱਧ ਉਹ ਇਸ ਵੇਲੇ ਕੁਝ ਨਹੀਂ ਕਹਿ ਸਕਦੇ।

Gambhir Car Associate Gambhir Car Associate Motion Ads Motion Ads

ਸੂਤਰਾਂ ਦਾ ਕਹਿਣਾ ਹੈ ਕਿ ਦੇਸ਼ ਦੇ ਮੌਜੂਦਾ ਸਿਆਸੀ ਹਾਲਾਤਾਂ ਅਤੇ ਵਿਰੋਧੀ ਧਿਰਾਂ ਦੇ ਇਕੱਠੇ ਹੋਣ ਦੀਆਂ ਕੋਸ਼ਿਸ਼ਾਂ ਨੂੰ ਦੇਖਦਿਆਂ ਭਾਜਪਾ ਵੀ ਆਪਣੇ ਪੁਰਾਣੇ ਸਾਥੀਆਂ ਨੂੰ ਮੁੜ ਨਾਲ ਜੋੜਨ ਦੇ ਪੱਖ ਵਿੱਚ ਨਜ਼ਰ ਆ ਰਹੀ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਲਗਭਗ ਦੋ ਦਹਾਕਿਆਂ ਤੱਕ ਸਿਆਸੀ ਸਾਥੀ ਰਹੇ। ਪਰ 2020 ਵਿੱਚ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਅਕਾਲੀ ਦਲ ਨੇ ਰਾਸ਼ਟਰੀ ਲੋਕਤੰਤਰੀ ਗੱਠਜੋੜ (ਐਨਡੀਏ) ਤੋਂ ਆਪਣਾ ਨਾਤਾ ਤੋੜ ਲਿਆ ਸੀ। ਬਾਅਦ ਵਿੱਚ ਕੇਂਦਰ ਸਰਕਾਰ ਨੇ ਇਹ ਖੇਤੀ ਕਾਨੂੰਨ ਵਾਪਸ ਲੈ ਲਏ ਸਨ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर