Breaking News
Amritsar : ਅਮਰਜੀਤ ਸਿੰਘ ਚਾਵਲਾ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਤੇ ਹਰਜਿੰਦਰ ਸਿੰਘ ਧਾਮੀ ਸਮੂਹਿਕ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ: ਬਾਬਾ ਮਹਿਰਾਜ Delhi : ਪਰਮਜੀਤ ਸਿੰਘ ਸਰਨਾ ਵੱਲੋਂ ਹਰਸਿਮਰਤ ਕੌਰ ਬਾਦਲ ਦੀ ‘ਮਾਈ ਭਾਗੋ’ ਮੁਹਿੰਮ ਦੀ ਸ਼ਲਾਘਾ, ਨਸ਼ਿਆਂ ਖ਼ਿਲਾਫ਼ ਔਰਤਾਂ ਨੂੰ ਅੱਗੇ ਆਉਣ ਦਾ ਸੱਦਾ New Delhi : ‘ਵੋਟ ਚੋਰ, ਗੱਦੀ ਛੱਡੋ’ ਦੇ ਨਾਅਰਿਆਂ ਨਾਲ ਦਿੱਲੀ ਗੂੰਜੀ, ਰਾਹੁਲ ਦੀ ਅਗਵਾਈ ’ਚ ਵਿਰੋਧੀ ਧਿਰ ਦਾ ਚੋਣ ਕਮਿਸ਼ਨ ਖ਼ਿਲਾਫ਼ ਹੱਲਾ Jamshedpur : दुर्गा पूजा से पहले पुलिस ने परखी दंगा-रोधी तैयारी, गोलमुरी पुलिस केंद्र में मॉक ड्रिल Germany : ਜਥੇਦਾਰ ਰੇਸ਼ਮ ਸਿੰਘ ਬੱਬਰ ਦੇ ਭਤੀਜੇ ਭਾਈ ਅਮਰੀਕ ਸਿੰਘ ਦੀ ਅਚਾਨਕ ਮੌਤ ’ਤੇ ਪੰਥਕ ਜਥੇਬੰਦੀਆਂ ਜਰਮਨੀ ਵੱਲੋਂ ਦੁੱਖ ਦਾ ਪ੍ਰਗਟਾਵਾ Jamshedpur : टाटा मोटर्स के आठ सेवानिवृत्त कर्मियों को सम्मान, यूनियन ने दी स्वस्थ जीवन की शुभकामनाएं
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Punjab : ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਐੱਫਆਈਆਰ ਦਰਜ ਕਰਨ ਲਈ ਡੀਜੀਪੀ ਪੰਜਾਬ ਨੂੰ ਸ਼ਿਕਾਇਤ

SHARE:

ਮਨਪ੍ਰੀਤ ਸਿੰਘ ਖਾਲਸਾ.

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਕਥਿਤ ਤੌਰ ‘ਤੇ ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਡੀ.ਜੀ.ਪੀ. ਪੰਜਾਬ ਨੂੰ ਲਿਖਤੀ ਸ਼ਿਕਾਇਤ ਸੌਂਪਦਿਆਂ ਤੁਰੰਤ ਐੱਫ.ਆਈ.ਆਰ. ਦਰਜ ਕਰਕੇ ਨਿਰਪੱਖ ਜਾਂਚ ਅਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਇੱਕ ਵਿਵਾਦਤ ਵੀਡੀਓ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਸ ਗੁਰੂ ਸਾਹਿਬਾਨ ਦੀਆਂ ਪ੍ਰਚਲਿਤ ਤਸਵੀਰਾਂ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਰੂਪ ਪ੍ਰਤੀ ਅਪਮਾਨਜਨਕ ਹਰਕਤ ਕੀਤੀ ਗਈ, ਜਿਸ ਨਾਲ ਵਿਸ਼ਵ ਭਰ ਦੀ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪੁੱਜੀ ਹੈ।

ਸ਼ਿਕਾਇਤ ਵਿੱਚ ਇਹ ਵੀ ਦੋਸ਼ ਲਾਇਆ ਗਿਆ ਹੈ ਕਿ ਇਸ ਮਾਮਲੇ ਨੂੰ ਪ੍ਰਭਾਵਿਤ ਕਰਨ ਲਈ ਕਥਿਤ ਤੌਰ ‘ਤੇ ਜਾਅਲੀ ਫੋਰੈਂਸਿਕ ਰਿਪੋਰਟ ਤਿਆਰ ਕਰਵਾਉਣ ਦੀ ਸਾਜ਼ਿਸ਼ ਰਚੀ ਗਈ। ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਇਸ ਨਾਲ ਜੁੜੇ ਮਾਮਲੇ ਵਿੱਚ ਹਰਿਆਣਾ ਵਿੱਚ ਵੀ ਸਬੰਧਤ ਵਿਅਕਤੀਆਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਹੋ ਚੁੱਕੀ ਹੈ, ਜਿਸ ਕਰਕੇ ਪੂਰੇ ਮਾਮਲੇ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਕਰਵਾਈ ਜਾਣੀ ਲਾਜ਼ਮੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ 27 ਜੂਨ 2026 ਨੂੰ ਹੋਈ ਜਨਰਲ ਇਕੱਤਰਤਾ ਵਿੱਚ ਪਾਸ ਕੀਤੇ ਮਤੇ ਦੇ ਅਨੁਸਾਰ ਇਹ ਸ਼ਿਕਾਇਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜੇ ਇਸ ਗੰਭੀਰ ਮਾਮਲੇ ਵਿੱਚ ਕਿਸੇ ਵੀ ਦੋਸ਼ੀ ਨੂੰ ਕਾਨੂੰਨ ਤੋਂ ਉੱਪਰ ਨਹੀਂ ਸਮਝਿਆ ਜਾਣਾ ਚਾਹੀਦਾ ਅਤੇ ਨਿਰਪੱਖ ਜਾਂਚ ਨਾਲ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ।

Gambhir Car Associate Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर