Breaking News
Amritsar : ਅਮਰਜੀਤ ਸਿੰਘ ਚਾਵਲਾ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਤੇ ਹਰਜਿੰਦਰ ਸਿੰਘ ਧਾਮੀ ਸਮੂਹਿਕ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ: ਬਾਬਾ ਮਹਿਰਾਜ Delhi : ਪਰਮਜੀਤ ਸਿੰਘ ਸਰਨਾ ਵੱਲੋਂ ਹਰਸਿਮਰਤ ਕੌਰ ਬਾਦਲ ਦੀ ‘ਮਾਈ ਭਾਗੋ’ ਮੁਹਿੰਮ ਦੀ ਸ਼ਲਾਘਾ, ਨਸ਼ਿਆਂ ਖ਼ਿਲਾਫ਼ ਔਰਤਾਂ ਨੂੰ ਅੱਗੇ ਆਉਣ ਦਾ ਸੱਦਾ New Delhi : ‘ਵੋਟ ਚੋਰ, ਗੱਦੀ ਛੱਡੋ’ ਦੇ ਨਾਅਰਿਆਂ ਨਾਲ ਦਿੱਲੀ ਗੂੰਜੀ, ਰਾਹੁਲ ਦੀ ਅਗਵਾਈ ’ਚ ਵਿਰੋਧੀ ਧਿਰ ਦਾ ਚੋਣ ਕਮਿਸ਼ਨ ਖ਼ਿਲਾਫ਼ ਹੱਲਾ Jamshedpur : दुर्गा पूजा से पहले पुलिस ने परखी दंगा-रोधी तैयारी, गोलमुरी पुलिस केंद्र में मॉक ड्रिल Germany : ਜਥੇਦਾਰ ਰੇਸ਼ਮ ਸਿੰਘ ਬੱਬਰ ਦੇ ਭਤੀਜੇ ਭਾਈ ਅਮਰੀਕ ਸਿੰਘ ਦੀ ਅਚਾਨਕ ਮੌਤ ’ਤੇ ਪੰਥਕ ਜਥੇਬੰਦੀਆਂ ਜਰਮਨੀ ਵੱਲੋਂ ਦੁੱਖ ਦਾ ਪ੍ਰਗਟਾਵਾ Jamshedpur : टाटा मोटर्स के आठ सेवानिवृत्त कर्मियों को सम्मान, यूनियन ने दी स्वस्थ जीवन की शुभकामनाएं
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Punjabi Singer : ਜੀਟੀਬੀਆਈਟੀ ਕਾਲਜ ‘ਚ ਤਰਸੇਮ ਜੱਸੜ ਨਾਲ ਬੀਬੀ ਰਣਜੀਤ ਕੌਰ ਨੇ ਫ਼ਿਲਮ “ਦਸਤਾਰ” ਦੇ ਪ੍ਰਮੋਸ਼ਨ ਮੌਕੇ ਉਜਾਗਰ ਕੀਤੀ ਸਿੱਖ ਪਹਿਚਾਣ

SHARE:

ਮਨਪ੍ਰੀਤ ਸਿੰਘ ਖਾਲਸਾ.

ਆਉਣ ਵਾਲੀ ਫ਼ਿਲਮ “ਦਸਤਾਰ” ਦੀ ਪ੍ਰਮੋਸ਼ਨ ਦੇ ਸਿਲਸਿਲੇ ਵਿੱਚ ਬੀਬੀ ਰਣਜੀਤ ਕੌਰ ਦੇ ਵਿਸ਼ੇਸ਼ ਉਪਰਾਲੇ ਸਦਕਾ ਪ੍ਰਸਿੱਧ ਪੰਜਾਬੀ ਅਦਾਕਾਰ ਤੇ ਗਾਇਕ ਤਰਸੇਮ ਜੱਸੜ ਜੀਟੀਬੀਆਈਟੀ ਕਾਲਜ, ਰਾਜੌਰੀ ਗਾਰਡਨ ਵਿਖੇ ਪਹੁੰਚੇ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨਾਲ ਇੱਕ ਵਿਸ਼ੇਸ਼ ਰੂ-ਬ-ਰੂ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਤਰਸੇਮ ਜੱਸੜ ਨੇ ਆਪਣੀ ਫ਼ਿਲਮ ਦੇ ਵਿਸ਼ੇ, ਇਸ ਦੇ ਸਮਾਜਿਕ ਸੰਦੇਸ਼ ਅਤੇ ਸਿੱਖ ਕੌਮ ਦੀ ਵਿਲੱਖਣ ਪਹਿਚਾਣ ਵਜੋਂ ਦਸਤਾਰ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਸੰਸਕ੍ਰਿਤੀ, ਵਿਰਾਸਤ ਅਤੇ ਧਾਰਮਿਕ ਪਹਿਚਾਣ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਦਸਤਾਰ ਸਿਰਫ਼ ਇੱਕ ਪਹਿਰਾਵਾ ਨਹੀਂ, ਸਗੋਂ ਸਵੈ-ਮਾਣ, ਅਨੁਸ਼ਾਸਨ, ਬਰਾਬਰੀ ਅਤੇ ਜ਼ਿੰਮੇਵਾਰੀ ਦਾ ਪ੍ਰਤੀਕ ਹੈ।

ਸਮਾਗਮ ਦੌਰਾਨ ਵਿਦਿਆਰਥੀਆਂ ਵਿੱਚ ਖ਼ਾਸਾ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਤਰਸੇਮ ਜੱਸੜ ਨਾਲ ਵਿਚਾਰ-ਵਟਾਂਦਰਾ ਵੀ ਕੀਤਾ। ਇਸ ਮੌਕੇ ਦਿੱਲੀ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਜੀਟੀਬੀਆਈਟੀ ਕਾਲਜ ਦੀ ਡਾਇਰੈਕਟਰ ਬੀਬੀ ਰਣਜੀਤ ਕੌਰ ਨੇ ਕਿਹਾ ਕਿ ਸਿੱਖ ਦੀ ਦਸਤਾਰ ਸਾਡੀ ਸ਼ਾਨ, ਸਨਮਾਨ ਅਤੇ ਵੱਖਰੀ ਪਹਿਚਾਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਦਸਤਾਰ ਸਾਨੂੰ ਆਪਣੇ ਗੁਰੂ ਸਾਹਿਬਾਨ ਵੱਲੋਂ ਮਿਲੀ ਅਨਮੋਲ ਬਖ਼ਸ਼ਿਸ਼ ਹੈ, ਜਿਸ ਦੀ ਮਰਿਆਦਾ ਅਤੇ ਸਤਿਕਾਰ ਨੂੰ ਹਰ ਸਿੱਖ ਲਈ ਕਾਇਮ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਅਜਿਹੇ ਪ੍ਰੇਰਣਾਦਾਇਕ ਪ੍ਰੋਗਰਾਮ ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ, ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਤਰਸੇਮ ਜੱਸੜ ਅਤੇ ਅਦਾਕਾਰਾ ਗੀਤ ਗੋਰਾਇਆ ਦਾ ਕਾਲਜ ਪਹੁੰਚਣ ਲਈ ਧੰਨਵਾਦ ਕਰਣ ਦੇ ਨਾਲ ਸਨਮਾਨਿਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਆਉਣ ਵਾਲੀ ਫ਼ਿਲਮ “ਦਸਤਾਰ” ਨੌਜਵਾਨ ਪੀੜ੍ਹੀ ਨੂੰ ਆਪਣੀ ਪਹਿਚਾਣ ਅਤੇ ਸੱਭਿਆਚਾਰ ‘ਤੇ ਮਾਣ ਕਰਨ ਲਈ ਪ੍ਰੇਰਿਤ ਕਰੇਗੀ। ਇਸ ਮੌਕੇ ਫਿਲਮ ਅਦਾਕਾਰਾ ਗੀਤ ਗੋਰਾਇਆ ਦੇ ਨਾਲ ਦਿੱਲੀ ਕਮੇਟੀ ਮੈਂਬਰ ਅਤੇ ਕਾਲਜ ਦੇ ਕੋ ਚੇਅਰਮੈਨ ਸਰਦਾਰ ਅਮਰਜੀਤ ਸਿੰਘ ਪੱਪੂ ਵੀ ਹਾਜਿਰ ਸਨ।

Gambhir Car Associate Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर