(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਕਾਰਜਕਾਰੀ ਅਤੇ ਤਖਤ ਸ਼੍ਰੀ ਦਮਦਮਾ ਸਾਹਿਬ ਜੀ ਦੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਜਬਰੀ ਸੇਵਾ ਮੁਕਤ ਕਰਨ ਦੀ ਸਿੱਖ ਫੈਡਰੇਸ਼ਨ ਯੂ.ਕੇ. ਨੇ ਸਖ਼ਤ ਨਿੰਦਾ ਕੀਤੀ ਹੈ।
ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ, ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਦਬਿੰਦਰਜੀਤ ਸਿੰਘ, ਭਾਈ ਹਰਦੀਸ਼ ਸਿੰਘ, ਭਾਈ ਨਰਿੰਦਰਜੀਤ ਸਿੰਘ ਥਾਂਦੀ ਆਦਿ ਨੇ ਕਿਹਾ ਕਿ ਤਖ਼ਤਾਂ ਦੇ ਜਥੇਦਾਰਾਂ ਨਾਲ ਬੀਤੇ ਕਈ ਦਹਾਕਿਆਂ ਤੋਂ ਕੀਤੇ ਜਾਂਦੇ ਵਿਵਹਾਰ ਸਿੱਖ ਸਿਧਾਂਤਾਂ ਨਾਲ ਸਿੱਧਾ ਖਿਲਵਾੜ ਹੈ ਅਤੇ ਇਸ ਨਾਲ ਸਿੱਖ ਮਾਣ ਮਰਿਆਦਾ ਨੂੰ ਵੱਡੀ ਢਾਅ ਲੱਗ ਰਹੀ ਹੈ।
ਸਿੱਖ ਫੈਡਰੇਸ਼ਨ ਯੂਕੇ ਦੇ ਪ੍ਰਧਾਨ ਭਾਈ ਅਮਰੀਕ ਸਿੰਘ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਲਏ ਗਏ ਇਸ ਫੈਸਲੇ ਵਿਰੁੱਧ ਅਕਾਲ ਤਖਤ ਸਾਹਿਬ ਜੀ ਦੇ ਮੌਜੂਦਾ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।