Breaking News
Bank Fraud: JSCB घोटाले में ED का बड़ा एक्शन, झारखंड-ओडिशा के 7 ठिकानों पर छापेमारी Maoist Surrender: 2.20 करोड़ का इनामी माओवादी असीम मंडल सरेंडर, मिसिर बेसरा के बाद संगठन के बड़े चेहरों में था शामिल Gunfire: दरवाजा खुलते ही बरसने लगीं गोलियां! बोकारो में बुजुर्ग दंपति की हत्या, बेटे को भी 3 गोलियां लगीं Gunfire: दरवाजा खुलते ही बरसने लगीं गोलियां! बोकारो में बुजुर्ग दंपति की हत्या, बेटे को भी 3 गोलियां लगीं Crop Loss: बिहार में बाढ़ ने किसानों की कमर तोड़ी, 270 करोड़ की फसल बर्बाद! भागलपुर सबसे ज्यादा प्रभावित TMC Symbol War: TMC का नाम-चिन्ह छिना तो सुप्रीम कोर्ट पहुंचीं ममता, EC के फैसले को दी चुनौती; अब ‘घासफूल’ की लड़ाई अदालत में
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Sakchi Gurudwara : ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਪਾਵਨ ਸ਼ਹੀਦੀ ਨੂੰ ਸਮਰਪਿਤ ਸਮਾਗਮ, ਬੀਬੀ ਜਸਪ੍ਰੀਤ ਕੌਰ ਪਟਿਆਲਾ ਵਾਲੇ ਅਤੇ ਭਾਈ ਗੁਰਵਿੰਦਰ ਸਿੰਘ ‘ਗਾਫ਼ਿਲ’ ਦਿੱਲੀ ਵਾਲੇ ਕਰਨਗੇ ਕੀਰਤਨ

SHARE:

21 ਜੂਨ ਨੂੰ ਗੁਰਦੁਆਰਾ ਸਾਹਿਬ ਸਾਕਚੀ ਵਿਖੇ ਸਜੇਗਾ ਵਿਸ਼ਾਲ ਕੀਰਤਨ ਦਰਬਾਰ, ਗੁਰਬਾਣੀ ਦੀ ਰਸਧਾਰ ਨਾਲ ਨਿਹਾਲ ਹੋਵੇਗੀ ਸੰਗਤ

ਫਤਿਹ ਲਾਈਵ, ਰਿਪੋਰਟਰ।

ਸਿੱਖਾਂ ਦੇ ਪੰਜਵੇਂ ਗੁਰੂ, ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਅਤੇ ਸਮੂਹ ਅਮਰ ਸ਼ਹੀਦਾਂ ਦੀ ਪਾਵਨ ਸ਼ਹੀਦੀ ਨੂੰ ਸਮਰਪਿਤ ਇਕ ਵਿਸ਼ਾਲ ਕੀਰਤਨ ਦਰਬਾਰ ਦਾ ਆਯੋਜਨ 21 ਜੂਨ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਸਾਕਚੀ ਵਿਖੇ ਕੀਤਾ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਵਿੱਚ ਪ੍ਰਸਿੱਧ ਰਾਗੀ ਬੀਬੀ ਜਸਪ੍ਰੀਤ ਕੌਰ ਪਟਿਆਲਾ ਵਾਲੇ ਅਤੇ ਭਾਈ ਗੁਰਵਿੰਦਰ ਸਿੰਘ ‘ਗਾਫ਼ਿਲ’ ਦਿੱਲੀ ਵਾਲੇ ਆਪਣੇ ਮਿੱਠੇ ਅਤੇ ਰੂਹਾਨੀ ਕੀਰਤਨ ਰਾਹੀਂ ਸੰਗਤ ਨੂੰ ਗੁਰਬਾਣੀ ਦੀ ਰਸਧਾਰ ਨਾਲ ਨਿਹਾਲ ਕਰਨਗੇ।

ਗੁਰਦੁਆਰਾ ਪ੍ਰਬੰਧਕ ਕਮੇਟੀ ਸਾਕਚੀ ਦੇ ਪ੍ਰਧਾਨ ਸਰਦਾਰ ਨਿਸ਼ਾਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਸ਼ਾਮ 7 ਵਜੇ ਤੋਂ 10 ਵਜੇ ਤੱਕ ਹੋਵੇਗਾ। ਇਸ ਤੋਂ ਪਹਿਲਾਂ ਸ਼ਾਮ 6:30 ਵਜੇ ਤੋਂ 7 ਵਜੇ ਤੱਕ ਸ੍ਰੀ ਰਹਿਰਾਸ ਸਾਹਿਬ ਜੀ ਦਾ ਪਾਠ ਕੀਤਾ ਜਾਵੇਗਾ। ਉਪਰੰਤ ਵੱਖ-ਵੱਖ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੀ ਜਾਵੇਗੀ।

Gambhir Car Associate Gambhir Car Associate Motion Ads Motion Ads

ਸਮਾਗਮ ਦੌਰਾਨ ਬੀਬੀ ਜਸਪ੍ਰੀਤ ਕੌਰ ਪਟਿਆਲਾ ਵਾਲੇ, ਗੁਰਦੁਆਰਾ ਸਾਹਿਬ ਸਾਕਚੀ ਦੇ ਹਜ਼ੂਰੀ ਰਾਗੀ ਭਾਈ ਨਾਰਾਇਣ ਸਿੰਘ ਅਤੇ ਭਾਈ ਗੁਰਵਿੰਦਰ ਸਿੰਘ ‘ਗਾਫ਼ਿਲ’ ਦਿੱਲੀ ਵਾਲੇ ਵਿਸ਼ੇਸ਼ ਤੌਰ ’ਤੇ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਉਣਗੇ। ਸੰਗਤ ਗੁਰਬਾਣੀ ਦੇ ਅੰਮ੍ਰਿਤਮਈ ਸ਼ਬਦਾਂ ਦਾ ਰਸਪਾਨ ਕਰਕੇ ਆਤਮਿਕ ਆਨੰਦ ਪ੍ਰਾਪਤ ਕਰੇਗੀ।

ਮਹਾਸਚਿਵ ਪਰਮਜੀਤ ਸਿੰਘ ਕਾਲੇ ਨੇ ਕਿਹਾ ਕਿ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਹੈ। ਕਮੇਟੀ ਵੱਲੋਂ ਸੰਗਤ ਦੇ ਬੈਠਣ, ਲੰਗਰ ਅਤੇ ਹੋਰ ਸਾਰੀਆਂ ਲੋੜੀਂਦੀਆਂ ਵਿਵਸਥਾਵਾਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ਉਪਰੰਤ ਗੁਰੂ ਕਾ ਅਟੁੱਟ ਲੰਗਰ ਵੀ ਵਰਤਾਇਆ ਜਾਵੇਗਾ।

ਇਸ ਮੌਕੇ ਸਮਾਗਮ ਸੰਬੰਧੀ ਇੱਕ ਪੋਸਟਰ ਵੀ ਜਾਰੀ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਸਰਦਾਰ ਨਿਸ਼ਾਨ ਸਿੰਘ, ਟਰੱਸਟੀ ਰਵਿੰਦਰ ਸਿੰਘ, ਅਜਾਇਬ ਸਿੰਘ, ਤ੍ਰਿਲੋਚਨ ਸਿੰਘ ਤੋਚੀ, ਜਤਿੰਦਰ ਸਿੰਘ ਰਾਜਾ, ਬਲਦੇਵ ਸਿੰਘ ਬੱਬੂ, ਹਨੀ ਸਿੰਘ, ਤਰਸੇਮ ਸਿੰਘ ਅਤੇ ਸਤਬੀਰ ਸਿੰਘ ਗੋਲਡੂ ਹਾਜ਼ਰ ਸਨ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर