Breaking News
Jamshedpur : बागबेड़ा में भाजपा नेता शशि कुमार मिश्रा के आवास पर खरना का महाप्रसाद ग्रहण करने पहुंचीं पूर्व विधायक मेनका सरदार Jamshedpur : 27 वर्षों से अटूट आस्था के साथ छठ महापर्व कर रहीं रेणु देवी, कठिनाइयां भी नहीं डिगा सकीं श्रद्धा Jamshedpur : गुरु नानक प्रकाश पर्व नगर कीर्तन में अनुशासन और सेवा की कमान संभालेंगे नौजवान, गुरु महाराज की तस्वीर वाले बैनर नहीं लगाने की अपील Jamshedpur : खालसे की धर्म माता “साहेब कौर” को सेंट्रल सिख स्त्री सत्संग सभा ने किया याद DSGPC : ਗੁਰਦੁਆਰਾ ਬੰਗਲਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 15 ਰੋਜ਼ਾ ਪ੍ਰਦਰਸ਼ਨੀ ਸ਼ੁਰੂ East Singhbhum : मुसाबनी प्रखंड के गोहला-देवली क्षेत्र की मोबाइल नेटवर्क समस्या के समाधान हेतु सांसद ने BSNL को लिखा पत्र
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਸ੍ਰੀ ਦਰਬਾਰ ਸਾਹਿਬ ਦੇ ਰਸਤਿਆਂ ਦੀ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਡਿਪਟੀ ਕਮਿਸ਼ਨਰ ਨੂੰ ਲਿਖਿਆ ਪੱਤਰ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਪਾਸੇ ਬਣੇ ਗਲਿਆਰੇ ਦੀ ਸਾਫ਼ ਸਫਾਈ ਵੱਲ ਪ੍ਰਸ਼ਾਸਨ ਨੂੰ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਵੱਲੋਂ ਲਿਖੇ ਗਏ ਪੱਤਰ ਵਿਚ ਕਿਹਾ ਗਿਆ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੇ ਵਿਸ਼ਵ ਦੇ ਲੋਕਾਂ ਲਈ ਆਸਥਾ ਦਾ ਕੇਂਦਰ ਹੈ। ਇਥੇ ਰੋਜ਼ਾਨਾ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਪੁੱਜਦੀਆਂ ਹਨ, ਜਦਕਿ ਸ੍ਰੀ ਦਰਬਾਰ ਸਾਹਿਬ ਸਾਹਿਬ ਨੂੰ ਆਉਂਦੇ ਰਸਤਿਆਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਸੁਲਤਾਨਵਿੰਡ ਗੇਟ ਤੋਂ ਬਜ਼ਾਰ ਕਹੀਆਂ ਵਾਲਾ ਦਾ ਰਸਤਾ ਕਈ ਥਾਵਾਂ ਤੋਂ ਟੁੱਟਿਆ ਹੋਇਆ ਹੈ ਅਤੇ ਇਸ ਰਸਤੇ ਵਿੱਚ ਪਾਏ ਸੀਵਰੇਜ ਨੂੰ ਚਾਲੂ ਨਹੀਂ ਕੀਤਾ ਗਿਆ। ਰਸਤੇ ਵਿਚ ਗੰਦਗੀ ਕਾਰਨ ਜਿਥੇ ਬਦਬੂ ਆਉਂਦੀ ਹੈ, ਉਥੇ ਹੀ ਜਾਮ ਲੱਗਣ ਕਰਕੇ ਸੰਗਤਾਂ ਨੂੰ ਭਾਰੀ ਮੁਸ਼ਕਲ ਪੇਸ਼ ਆਉਂਦੀ ਹੈ। ਪੱਤਰ ਰਾਹੀਂ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ’ਤੇ ਸੀਵਰੇਜ ਨੂੰ ਚਾਲੂ ਕਰਵਉਣ ਅਤੇ ਸ਼ੜਕ ਦੀ ਮੁਰੰਮਤ ਕਰਵਾਉਣ ਦੇ ਨਾਲ ਨਾਲ ਸਾਰੇ ਰਸਤਿਆਂ ਦੀ ਸਫਾਈ ਨੂੰ ਯਕੀਨੀ ਬਨਾਉਣ ਲਈ ਵੀ ਕਿਹਾ ਗਿਆ ਹੈ।

ਇਸ ਦੇ ਨਾਲ ਹੀ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਬਣੇ ਗਲਿਆਰੇ ਦੀ ਸਾਫ ਸਫਾਈ ਦੀ ਮਾੜੀ ਹਾਲਤ ਵੱਲ ਧਿਆਨ ਦਿਵਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਸਰਕਾਰ ਅਤੇ ਪ੍ਰਸ਼ਾਸਨ ਨੂੰ ਪੱਤਰ ਲਿਖੇ ਗਏ ਹਨ ਅਤੇ ਅਧਿਕਾਰੀਆਂ ਨੂੰ ਟੈਲੀਫੋਨ ਕਰਕੇ ਵੀ ਇਸ ਪਾਸੇ ਧਿਆਨ ਦੇਣ ਲਈ ਕਿਹਾ ਗਿਆ ਹੈ, ਪਰੰਤੂ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਇਸ ਪਾਸੇ ਧਿਆਨ ਨਹੀਂ ਦਿੱਤਾ ਜਾਂਦਾ। ਉਨ੍ਹਾਂ ਕਿਹਾ ਕਿ ਜਿਥੇ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਵਿੱਚ ਗੰਦਗੀ ਦੇ ਢੇਰ ਲੱਗੇ ਹੋਏ ਹਨ, ਉਥੇ ਗਲਿਆਰੇ ਵਿਚ ਵੀ ਸਫਾਈ ਦਾ ਵੀ ਮਾੜਾ ਹਾਲ ਹੈ। ਪ੍ਰਸ਼ਾਸਨ ਵੱਲੋਂ ਧਿਆਨ ਨਾ ਦੇਣ ਕਰਕੇ ਇਥੇ ਨਸ਼ਈ ਲੋਕ ਬੈਠੇ ਰਹਿੰਦੇ ਹਨ ਜੋ ਸੰਗਤਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਦੇ ਹਨ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਨੂੰ ਪੱਤਰ ਲਿੱਖ ਕੇ ਸਬੰਧਤ ਮਹਿਕਮੇ ਨੂੰ ਹਦਾਇਤ ਜਾਰੀ ਕਰਨ ਲਈ ਕਿਹਾ ਗਿਆ ਹੈ ਅਤੇ ਇਹ ਵੀ ਲਿਖਿਆ ਗਿਆ ਹੈ ਕਿ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਗਲਿਆਰੇ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਨੂੰ ਸੌਂਪ ਦਿੱਤਾ ਜਾਵੇ।

Gambhir Car Associate Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर