Breaking News
Jamshedpur : काशीडीह दुर्गापूजा पंडाल का बाबूलाल मरांडी ने किया उद्घाटन, धर्म और संस्कृति के संरक्षण पर जोर Jamshedpur : साकची गुरुद्वारा साहिब के पूर्व प्रधान सरदार जगजीत सिंह का निधन, सिख समाज में शोक की लहर Jamshedpur : इंटरनेशनल ह्यूमन राइट्स ने रूपी सोरेन को दी भावभीनी श्रद्धांजलि Jamshedpur : Tata Power और Imperial College London मिलकर विकसित करेंगे अगली पीढ़ी की ऊर्जा तकनीक Delhi : ‘ਵੋਟ ਚੋਰ’ ਚੋਣ ਕਮਿਸ਼ਨ ਖ਼ਿਲਾਫ਼ ਵਿਰੋਧੀ ਧਿਰ ਦਾ ਹੱਲਾ—ਸੁਪਰੀਮ ਕੋਰਟ ਵੱਲ ਵਧਿਆ ਕਾਫਲਾ ਪੁਲਿਸ ਨੇ ਰੋਕਿਆ, ਰਾਹੁਲ ਦੀ ਟੀਮ ਨੇ ਅਦਾਲਤ ’ਚ ਖੜਕਾਇਆ ਦਰਵਾਜ਼ਾ Delhi/Amritsar : ਜਸਮੀਤ ਸਿੰਘ ਪ੍ਰਿੰਸ ਵੀਰਜੀ ਤੇ ਬੀਬੀ ਹਰਪ੍ਰੀਤ ਕੌਰ ਦੇ ਉਪਰਾਲੇ ਸਦਕਾ ਸੰਗਤਾਂ ਨੇ ਕੀਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ-ਦੀਦਾਰੇ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

SGPC : ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਦੀ ਕੀਤੀ ਮੰਗ

SHARE:

ਮਨਪ੍ਰੀਤ ਸਿੰਘ ਖਾਲਸਾ.

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹੇ ਜਾਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਵੱਲੋਂ ਲਿਖੇ ਗਏ ਪੱਤਰ ਵਿਚ ਕਿਹਾ ਗਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਉਹ ਪਾਵਨ ਧਰਤੀ ਹੈ, ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ ਤੇ ਵੰਡ ਛਕਣ ਦੇ ਉਪਦੇਸ਼ ਦੇ ਨਾਲ-ਨਾਲ ਭਾਈਚਾਰਕ ਸਾਂਝ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਸੰਗਤਾਂ ਇਸ ਦੇ ਦਰਸ਼ਨਾਂ ਦੀ ਤਾਂਘ ਹਮੇਸ਼ਾ ਰੱਖਦੀਆਂ ਹਨ।

ਪੱਤਰ ਵਿਚ ਕਿਹਾ ਗਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਵੰਬਰ 2019 ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੁੱਲ੍ਹਣ ਨਾਲ ਦੁਨੀਆਂ ਭਰ ਦੇ ਸਿੱਖਾਂ ਦੀਆਂ ਰੋਜ਼ਾਨਾ ਕੀਤੀਆਂ ਅਰਦਾਸਾਂ ਪੂਰੀਆਂ ਹੋਈਆਂ ਸਨ ਅਤੇ ਲੱਖਾਂ ਸ਼ਰਧਾਲੂਆਂ ਨੇ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਸੀ। ਕੁਝ ਸਮਾਂ ਪਹਿਲਾਂ ਦੋਵਾਂ ਦੇਸ਼ਾਂ ਅੰਦਰ ਬਣੇ ਸੁਰੱਖਿਆ ਹਾਲਾਤਾਂ ਕਾਰਨ ਲਾਂਘੇ ਦੀ ਆਵਾਜਾਈ ਰੋਕੇ ਜਾਣ ਨਾਲ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਵਿੱਚ ਡੂੰਘੀ ਨਿਰਾਸ਼ਾ ਅਤੇ ਪੀੜਾ ਹੈ। ਪੱਤਰ ਵਿੱਚ ਇਹ ਵੀ ਯਾਦ ਕਰਵਾਇਆ ਗਿਆ ਕਿ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਕੋਈ ਨਵੀਂ ਨਹੀਂ ਹੈ। ਸ਼੍ਰੋਮਣੀ ਕਮੇਟੀ ਨੇ ਕਈ ਵਾਰ ਮਤੇ ਕਰਕੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਸਰਕਾਰ ਤੱਕ ਪਹੁੰਚਾਈਆਂ ਹਨ। ਇਸ ਸਬੰਧੀ ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਯਾਦ ਪੱਤਰ ਭੇਜ ਕੇ ਇਸ ਮਾਮਲੇ ਵਿੱਚ ਜਲਦ ਕਾਰਵਾਈ ਦੀ ਮੰਗ ਕੀਤੀ ਗਈ ਸੀ।

Gambhir Car Associate Motion Ads

ਪ੍ਰਧਾਨ ਮੰਤਰੀ ਨੂੰ ਭੇਜੇ ਪੱਤਰ ਵਿਚ ਕਿਹਾ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਮੁੜ ਖੁੱਲ੍ਹਣਾ ਕੇਵਲ ਧਾਰਮਿਕ ਯਾਤਰਾ ਦੀ ਸਹੂਲਤ ਨਹੀਂ, ਸਗੋਂ ਲੱਖਾਂ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਹੈ। ਉਨ੍ਹਾਂ ਪੱਤਰ ਰਾਹੀਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਪਾਵਨ ਅਸਥਾਨ ਦੀ ਵਿਸ਼ੇਸ਼ ਧਾਰਮਿਕ ਮਹੱਤਤਾ ਅਤੇ ਦੁਨੀਆਂ ਭਰ ਦੇ ਕਰੋੜਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਮਾਮਲੇ ਨੂੰ ਪਹਿਲ ਦੇ ਆਧਾਰ ’ਤੇ ਵਿਚਾਰਿਆ ਜਾਵੇ ਅਤੇ ਸਬੰਧਤ ਮੰਤਰਾਲਿਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਣ ਲਈ ਲੋੜੀਂਦੇ ਕੂਟਨੀਤਕ ਅਤੇ ਪ੍ਰਸ਼ਾਸਕੀ ਕਦਮ ਚੁੱਕਣ ਦੇ ਨਿਰਦੇਸ਼ ਜਾਰੀ ਕੀਤੇ ਜਾਣ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਸਿੱਖ ਭਾਈਚਾਰੇ ਦੀ ਇਸ ਭਾਵਨਾਤਮਕ ਅਪੀਲ ’ਤੇ ਕੇਂਦਰ ਸਰਕਾਰ ਹਮਦਰਦੀ ਅਤੇ ਸੰਵੇਦਨਸ਼ੀਲਤਾ ਨਾਲ ਵਿਚਾਰ ਕਰੇਗੀ, ਤਾਂ ਜੋ ਦੁਨੀਆਂ ਭਰ ਦੇ ਸ਼ਰਧਾਲੂ ਇਕ ਵਾਰ ਫਿਰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋ ਸਕਣ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर