Sikh gathering in Germany: ਜਰਮਨੀ ਵਿਖੇ ਸ਼ਹੀਦੀ ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ; ਨੌਜਵਾਨਾਂ ਨੂੰ ਉਨ੍ਹਾਂ ਦੀ ਸੋਚ ‘ਤੇ ਚੱਲਣ ਦੀ ਅਪੀਲ

SHARE:

ਮਨਪ੍ਰੀਤ ਸਿੰਘ ਖਾਲਸਾ.

ਜਰਮਨੀ ਦੇ ਕੋਲਨ ਵਿਖੇ ਸਥਿਤ ਗੁਰਦੁਆਰਾ ਸ੍ਰੀ ਦਸਮੇਸ਼ ਸਿੰਘ ਸਭਾ ਵਿੱਚ 24 ਤੋਂ 26 ਜੁਲਾਈ ਤੱਕ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੇ ਅਖੰਡ ਪਾਠ ਸਾਹਿਬ ਦੇ ਭੋਗ 26 ਜੁਲਾਈ, ਐਤਵਾਰ ਨੂੰ ਪਾਏ ਗਏ। ਤਿੰਨਾਂ ਦਿਨਾਂ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਅਤੇ ਗੁਰਦੁਆਰਾ ਸਾਹਿਬ ਦੇ ਬੱਚਿਆਂ ਵੱਲੋਂ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਢਾਡੀ ਭਾਈ ਸੁਖਦੇਵ ਸਿੰਘ ਚਮਕਾਰਾ, ਢਾਡੀ ਸਤਪਾਲ ਸਿੰਘ ਗਰਚਾ ਅਤੇ ਢਾਡੀ ਅਮਰਜੀਤ ਸਿੰਘ ਦੇ ਜਥਿਆਂ ਨੇ ਸ਼ਹੀਦ ਸਿੰਘਾਂ ਦੀਆਂ ਵਾਰਾਂ ਰਾਹੀਂ ਸਿੱਖ ਇਤਿਹਾਸ ਅਤੇ ਸ਼ਹਾਦਤਾਂ ਦਾ ਸਿਮਰਨ ਕਰਵਾਇਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਖਾਲਿਸਤਾਨ ਦੀ ਮੰਗ ਨਾਲ ਜੁੜੇ ਸੰਘਰਸ਼ ਦੌਰਾਨ ਮਾਰੇ ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਬੁਲਾਰਿਆਂ ਨੇ ਨੌਜਵਾਨਾਂ ਨੂੰ ਸ਼ਹੀਦਾਂ ਦੀ ਸੋਚ ਅਤੇ ਸਿਧਾਂਤਾਂ ਤੋਂ ਪ੍ਰੇਰਣਾ ਲੈ ਕੇ ਕੌਮੀ ਚੇਤਨਾ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਆਪਣੇ ਰਾਜਨੀਤਿਕ ਵਿਚਾਰਾਂ ਅਤੇ ਮਕਸਦਾਂ ਲਈ ਸ਼ਾਂਤੀਪੂਰਨ ਢੰਗ ਨਾਲ ਯਤਨ ਜਾਰੀ ਰੱਖਣਗੇ। ਆਗੂਆਂ ਨੇ ਕੁਝ ਵਿਅਕਤੀਆਂ ਵੱਲੋਂ ਖਾੜਕੂ ਜਥੇਬੰਦੀਆਂ ਦੇ ਨਾਮ ‘ਤੇ ਕਥਿਤ ਤੌਰ ‘ਤੇ ਫਿਰੌਤੀਆਂ ਮੰਗਣ ਅਤੇ ਪੰਥਕ ਆਗੂਆਂ ਜਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਦੀ ਨਿੰਦਾ ਕੀਤੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਜੇਕਰ ਅਜਿਹੀਆਂ ਗਤੀਵਿਧੀਆਂ ਬੰਦ ਨਾ ਹੋਈਆਂ ਤਾਂ ਸੰਬੰਧਿਤ ਵਿਅਕਤੀਆਂ ਨੂੰ ਸੰਗਤ ਸਾਹਮਣੇ ਬੇਨਕਾਬ ਕੀਤਾ ਜਾਵੇਗਾ।

Gambhir Car Associate Motion Ads Motion Ads

ਬੁਲਾਰਿਆਂ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਪੰਥ ਅਤੇ ਪੰਜਾਬ ਦੀ ਭਲਾਈ ਲਈ ਕੰਮ ਕਰ ਰਹੀਆਂ ਧਿਰਾਂ ਨੂੰ ਸਹਿਯੋਗ ਦਿੱਤਾ ਜਾਣਾ ਚਾਹੀਦਾ ਹੈ। ਸਮਾਗਮ ਨੂੰ ਸਿੱਖ ਫੈਡਰੇਸ਼ਨ ਜਰਮਨੀ ਦੇ ਪ੍ਰਧਾਨ ਭਾਈ ਗੁਰਮੀਤ ਸਿੰਘ ਖਨਿਆਣ, ਭਾਈ ਜਗਤਾਰ ਸਿੰਘ ਮਾਹਲ, ਦਲ ਖਾਲਸਾ ਜਰਮਨੀ ਦੇ ਭਾਈ ਗੁਰਦੀਪ ਸਿੰਘ ਪਰਦੇਸੀ, ਭਾਈ ਗੁਰਦਿਆਲ ਸਿੰਘ ਲਾਲੀ, ਭਾਈ ਸਤਨਾਮ ਸਿੰਘ ਦੁਆਬਾ (ਪੈਰਿਸ), ਭਾਈ ਦਲਜੀਤ ਸਿੰਘ ਬੱਬਰ, ਗੁਰਦੁਆਰਾ ਸ੍ਰੀ ਦਸਮੇਸ਼ ਸਿੰਘ ਸਭਾ ਦੇ ਸਾਬਕਾ ਪ੍ਰਧਾਨ ਭਾਈ ਸਰਦੂਲ ਸਿੰਘ ਸੇਖੋਂ ਸਮੇਤ ਹੋਰ ਬੁਲਾਰਿਆਂ ਨੇ ਸੰਬੋਧਨ ਕੀਤਾ।

ਸਟੇਜ ਦੀ ਸੇਵਾ ਜਥੇਦਾਰ ਰੇਸ਼ਮ ਸਿੰਘ ਬੱਬਰ ਨੇ ਨਿਭਾਈ। ਇਸ ਮੌਕੇ ਸਾਬਕਾ ਜਥੇਦਾਰ ਸਤਨਾਮ ਸਿੰਘ ਬੱਬਰ, ਭਾਈ ਅੰਗਰੇਜ਼ ਸਿੰਘ ਫਰੈਂਕਫਰਟ, ਭਾਈ ਅਵਤਾਰ ਸਿੰਘ ਬੱਬਰ, ਭਾਈ ਸਤਪਾਲ ਸਿੰਘ ਪੱਡਾ, ਭਾਈ ਹਰਵਿੰਦਰ ਸਿੰਘ ਪੰਜਵੜ, ਭਾਈ ਅਵਤਾਰ ਸਿੰਘ ਪੱਡਾ, ਭਾਈ ਪਲਵਿੰਦਰ ਸਿੰਘ, ਰਾਜਵਿੰਦਰ ਸਿੰਘ ਰਾਜੂ, ਕਸ਼ਮੀਰ ਸਿੰਘ, ਭਾਈ ਅਮਰਜੀਤ ਸਿੰਘ, ਤਰਲੋਕ ਸਿੰਘ, ਸੁਰਜੀਤ ਸਿੰਘ, ਰਣਵੀਰ ਸਿੰਘ ਰਾਣਾ, ਪਰਗਟ ਸਿੰਘ ਬੱਬਰ, ਚਰਨ ਸਿੰਘ ਅਤੇ ਰਾਮਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਭਾਈ ਰਾਜਿੰਦਰ ਸਿੰਘ ਬੱਬਰ ਨੇ ਦੇਸ਼-ਵਿਦੇਸ਼ ਤੋਂ ਪੁੱਜੇ ਪੰਥਕ ਆਗੂਆਂ ਅਤੇ ਸਮੂਹ ਸੰਗਤ ਦਾ ਧੰਨਵਾਦ ਕੀਤਾ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

अभी-अभी

Horoscope

Weather

और पढ़ें