(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਗੁਰੂ ਕਾ ਤਾਲ ਆਗਰਾ ਤੋਂ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਗਵਾਲੀਅਰ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਗੁਰਮਤਿ ਵਿਚਾਰਾਂ ਕੀਤੀਆਂ।

ਉਨ੍ਹਾਂ ਨੌਵੇਂ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਉਦਿਆਂ ਸੰਗਤਾਂ ਨੂੰ ਗੁਰਮਤਿ ਅਨੁਸਾਰੀ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ। ਇਸੇ ਦੌਰਾਨ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਸਮਾਗਮ ਦੌਰਾਨ ਕਥਾ ਵਿਚਾਰਾਂ ਕੀਤੀਆਂ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਗੁਰੂ ਕਾ ਤਾਲ ਆਗਰਾ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਹਾਜਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ। ਇਹ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਗਵਾਲੀਅਰ ਵਿਖੇ ਪੁੱਜਾ।

ਰਸਤੇ ’ਚ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਗੁਰਨਾਮ ਸਿੰਘ, ਇੰਚਾਰਜ ਸ. ਜਗਜੀਤ ਸਿੰਘ, ਸ. ਸਿਮਰਨਜੀਤ ਸਿੰਘ ਕੰਗ, ਚੀਫ ਗੁਰਦੁਆਰਾ ਇੰਸਪੈਕਟਰ ਸ. ਜਗਦੀਸ਼ ਸਿੰਘ ਬੁੱਟਰ, ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ, ਮੀਤ ਮੈਨੇਜਰ ਸ. ਰਵਿੰਦਰਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਗੁਰਦੁਆਰਾ ਦੂਖ ਨਿਵਾਰਨ ਸਾਹਿਬ ਗੁਰੂ ਕਾ ਤਾਲ ਸੇਵਕ ਜਥਾ ਦੇ ਮੁਖੀ ਬਾਬਾ ਪ੍ਰੀਤਮ ਸਿੰਘ, ਜਥੇਦਾਰ ਗਜਿੰਦਰ ਸਿੰਘ, ਗ੍ਰੰਥੀ ਭਾਈ ਹਰਨਾਮ ਸਿੰਘ, ਸ. ਅਜੈਬ ਸਿੰਘ, ਸ. ਸਤਵੀਰ ਸਿੰਘ, ਬਾਬਾ ਅਮਰੀਕ ਸਿੰਘ, ਜਥੇਦਾਰ ਹਰਪਾਲ ਸਿੰਘ, ਇਤਿਹਾਸਕ ਗੁਰਦੁਆਰਾ ਮਾਈਥਾਨ ਸਾਹਿਬ ਦੇ ਪ੍ਰਧਾਨ ਸ. ਕਮਲਜੀਤ ਸਿੰਘ, ਹੈੱਡ ਗ੍ਰੰਥੀ ਭਾਈ ਕੁਲਵਿੰਦਰ ਸਿੰਘ, ਸ. ਦਲਜੀਤ ਸਿੰਘ ਸੇਤੀਆ, ਸ. ਗੁਰਮੀਤ ਸਿੰਘ, ਸ. ਪਰਮਜੀਤ ਸਿੰਘ, ਸ. ਪ੍ਰਮਿੰਦਰ ਸਿੰਘ ਗਰੋਵਰ, ਸ. ਜਸਪਾਲ ਸਿੰਘ ਬੰਟੀ ਤੋਂ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Share.
© 2025 (ਫਤਿਹ ਲਾਈਵ) FatehLive.com. Designed by Forever Infotech.
Exit mobile version