ਕਿਹਾ: ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜੇ ’ਤੇ ਵੱਡੇ ਸਮਾਗਮ ਕੀਤੇ ਜਾਣਗੇ ਆਯੋਜਿਤ
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖਾਂ ਦੇ ਨਵੇਂ ਵਰ੍ਹੇ ਦੀ ਸ਼ੁਰੂਆਤ ’ਤੇ ਨਵੇਂ ਸਾਲ ਦਾ ਕੈਲੰਡਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਚ ਹੋਏ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪਰੰਪਰਾ ਤੇ ਰਵਾਇਤ ਮੁਤਾਬਕ ਹਰ ਸਾਲ ਨਾਨਕਸ਼ਾਹੀ ਕੈਲੰਡਰ ਰਿਲੀਜ਼ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਹਮੇਸ਼ਾ ਹੀ ਸਿੱਖੀ ਰਵਾਇਤਾਂ ਮੁਤਾਬਕ ਆਪਣੇ ਵਿਰਸੇ ਦੇ ਪ੍ਰਚਾਰ ਤੇ ਪ੍ਰਸਾਰ ਵਾਸਤੇ ਵਚਨਬੱਧ ਹੈ।
ਉਹਨਾਂ ਕਿਹਾ ਕਿ ਅਸੀਂ ਗੁਰੂ ਸਾਹਿਬਾਨ ਦੇ ਦੱਸੇ ਮੁਤਾਬਕ ਆਪਣੇ ਧਰਮ ਦੇ ਪ੍ਰਚਾਰ ਵਾਸਤੇ ਕੰਮ ਕਰ ਰਹੇ ਹਾਂ ਤੇ ਕਰਦੇ ਰਹਾਂਗੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਮੇਸ਼ਾ ਸਿੱਖੀ ਜੀਵਨ ਜਾਚ ਦੇ ਪ੍ਰਚਾਰ ਤੇ ਪ੍ਰਸਾਰ ’ਤੇ ਜ਼ੋਰ ਦਿੱਤਾ ਹੈ ਤੇ ਹਮੇਸ਼ਾ ਦਿੰਦੀ ਰਹੇਗੀ। ਉਹਨਾਂ ਕਿਹਾ ਕਿ ਗੁਰਸਿੱਖੀ ਜੀਵਨ ਜਾਚ ਦੀ ਸਿਖਲਾਈ ਦੇਣਾ ਦਿੱਲੀ ਗੁਰਦੁਆਰਾ ਕਮੇਟੀ ਦਾ ਮੁੱਢਲਾ ਫਰਜ਼ ਹੈ ਤੇ ਇਹ ਕਮੇਟੀ ਹਮੇਸ਼ਾ ਆਪਣੇ ਫਰਜ਼ ’ਤੇ ਪਹਿਰਾ ਦਿੰਦੀ ਆਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਮੇਸ਼ਾ ਹੀ ਸਿੱਖੀ ਜੀਵਨ ਜਾਚ ਦਾ ਪ੍ਰਚਾਰ ਤੇ ਪ੍ਰਸਾਰ ਕੀਤਾ ਹੈ ਤੇ ਹਮੇਸ਼ਾ ਕਰਦੀ ਰਹੇਗੀ। ਸਾਡਾ ਟੀਚਾ ਹਮੇਸ਼ਾ ਬੱਚਿਆਂ ਨੂੰ ਆਪਣੇ ਪੁਰਾਤਨ ਵਿਰਸੇ ਨਾਲ ਜੋੜਨਾਂ ਰਿਹਾ ਹੈ ਤੇ ਅਸੀਂ ਹਮੇਸ਼ਾ ਇਸ ਦਿਸ਼ਾ ਵਿਚ ਕੰਮ ਕਰਦੇ ਰਹਾਂਗੇ ਅਤੇ ਬੱਚਿਆਂ ਨੂੰ ਗੁਰਸਿੱਖੀ ਜੀਵਨ ਜਾਚ ਨਾਲ ਜੋੜਨਾ ਸਾਡਾ ਮੁੱਢਲਾ ਫਰਜ਼ ਰਿਹਾ ਹੈ ਤੇ ਇਹੀ ਸਾਡਾ ਸਭ ਤੋਂ ਵੱਡਾ ਫਰਜ਼ ਹੈ।