(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਭਾਈ ਪਰਮਜੀਤ ਸਿੰਘ ਖ਼ਾਲਸਾ ਜੀ ਦੇ ਅਕਾਲ ਚਲਾਣੇ ਤੇ ਫੈਡਰੇਸ਼ਨ ਪ੍ਰਧਾਨ ਅਵਤਾਰ ਸਿੰਘ ਮਾਕਨ ਅਤੇ 13 ਆਸਰਾ ਵੈਲਫੇਅਰ ਟਰੱਸਟ ਦੇ ਪ੍ਰਧਾਨ ਇੰਦਰਜੀਤ ਸਿੰਘ ਵਿਕਾਸ ਪੁਰੀ ਵੱਲੋਂ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਰਮਜੀਤ ਸਿੰਘ ਖਾਲਸਾ ਜੀ ਬੜੇ ਹੀ ਧਾਰਮਿਕ ਪ੍ਰਵਿਰਤੀ ਦੇ ਗੁਰਸਿੱਖ ਸਨ. ਉਨ੍ਹਾਂ ਨੇ ਅਪਣਾ ਜੀਵਨ ਪੰਥਕ ਮਸਲਿਆਂ ਨੂੰ ਹੱਲ ਕਰਨ ਲਈ ਲਾਇਆ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਜਿੰਨ੍ਹਾ ਦਾ ਕਦੀ ਨਾ ਪੂਰਾ ਹੋਣ ਵਾਲਾ ਘਾਟਾ ਪੰਥ ਨੂੰ ਕਾਫੀ ਸਮੇਂ ਤੱਕ ਮਹਿਸੂਸ ਰਹੇਗਾ।
ਪਰਮਜੀਤ ਸਿੰਘ ਖਾਲਸਾ ਹਮੇਸ਼ਾ ਪੰਥ ਦਾ ਦਰਦ ਰੱਖਣ ਵਾਲੇ ਬਹੁਤ ਹੀ ਸਤਿਕਾਰਯੋਗ ਸਖਸ਼ੀਅਤ ਸਨ ਵਾਹਿਗੁਰੂ ਜੀ ਉਨ੍ਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ। ਫੈਡਰੇਸ਼ਨ ਪ੍ਰਧਾਨ ਅਵਤਾਰ ਸਿੰਘ ਮਾਕਨ ਨੇ ਕਿਹਾ ਭਾਈ ਸਾਹਿਬ ਵਰਗੀ ਪੰਥਪ੍ਰਸਤ ਸ਼ਖ਼ਸੀਅਤ ਦਾ ਅਚਾਨਕ ਸਰੀਰਕ ਵਿਛੋੜਾ ਨਾ-ਸਿਰਫ ਪਰਿਵਾਰ ਸਗੋਂ ਪੰਥ ਲਈ ਵੱਡਾ ਘਾਟਾ ਹੈ।