Sikh News : ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ ‘ਤੇ ਵੱਖ ਵੱਖ ਸਿੱਖ ਜੱਥੇਬੰਦੀਆਂ ਵਲੋਂ ਦੁੱਖ ਦਾ ਪ੍ਰਗਟਾਵਾ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਪੰਥ ਦੇ ਮਹਾਨ ਸ਼ਹੀਦ ਅਤੇ ਅਖੰਡ ਕੀਰਤਨੀ ਜੱਥੇ ਦੇ ਮੋਢੀ ਸਿੰਘ ਸ਼ਹੀਦ ਭਾਈ ਫੌਜਾ ਸਿੰਘ ਜੀ ਦੀ ਸਿੰਘਣੀ ਬੀਬੀ ਅਮਰਜੀਤ ਕੌਰ ਦਾ ਪੰਥ ਦੀਆਂ ਵੱਖ ਵੱਖ ਸਿੱਖ ਜੱਥੇਬੰਦੀਆਂ ਨੇ ਅਕਾਲ ਚਲਾਣ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖੀ ਸਿਦਕ ਅਤੇ ਦ੍ਰਿੜਤਾ ਦੀ ਮਿਸਾਲ ਬੀਬੀ ਅਮਰਜੀਤ ਕੌਰ ਨੇ ਆਪਣਾ ਸਾਰਾ ਜੀਵਨ ਪੰਥ ਦੀ ਸੇਵਾ ਕਰਦਿਆਂ ਬਿਤਾਇਆ। ਬੀਬੀ ਅਮਰਜੀਤ ਕੌਰ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਤੇ ਹਸਪਤਾਲ ਵਿੱਚ ਦਾਖਲ ਸਨ। 1978 ਦੀ ਵਿਸਾਖੀ ਵਾਲੇ ਦਿਨ ਗੁਰੂ ਦੋਖੀ ਨਕਲੀ ਨਿਰੰਕਾਰੀਆਂ ਦੇ ਗੁਰਬਾਣੀ ਅਤੇ ਗੁਰੂ ਸਾਹਿਬਾਨ ਪ੍ਰਤੀ ਕੂੜ ਪ੍ਰਚਾਰ ਨੂੰ ਰੋਕਣ ਗਏ ਸਿੰਘਾਂ ਦੀ ਅਗਵਾਈ ਭਾਈ ਫੌਜਾ ਸਿੰਘ ਜੀ ਕਰ ਰਹੇ ਸਨ ਅਤੇ ਉਹਨਾਂ ਨੇ ਆਪਣੇ ਸਾਥੀ ਸਿੰਘਾਂ ਨਾਲ ਸ਼ਹੀਦੀਆਂ ਪਰਾਪਤ ਕੀਤੀਆਂ ਸਨ।

ਇਸ ਸਾਕੇ ਦੇ ਰੋਹ ਵਿੱਚੋਂ ਮੌਜੂਦਾ ਸਿੱਖ ਸੰਘਰਸ਼ ਦਾ ਅਰੰਭ ਹੋਇਆ ਸੀ । ਬੀਬੀ ਅਮਰਜੀਤ ਕੌਰ ਜੀ ਨੇ ਭਾਈ ਫੌਜਾ ਸਿੰਘ ਜੀ ਦਾ ਸਦਾ ਮੋਢੇ ਨਾਲ ਮੋਢਾ ਜੋੜ ਕੇ ਸਾਥ ਦਿੱਤਾ। ਜਦੋਂ ਭਾਈ ਸਾਹਿਬ ਸਿੱਖੀ ਦਾ ਪ੍ਰਚਾਰ ਕਰਦੇ ਸਨ ਤਾਂ ਬੀਬੀ ਅਮਰਜੀਤ ਕੌਰ ਨੇ ਇਸ ਸੇਵਾ ਵਿੱਚ ਉਨ੍ਹਾਂ ਦਾ ਸਾਥ ਦਿੱਤਾ। ਭਾਈ ਸਾਹਿਬ ਦੀ ਸ਼ਹੀਦੀ ਤੋਂ ਬਾਅਦ ਵੀ ਬੀਬੀ ਜੀ ਪੰਥਕ ਸਰਗਰਮੀਆਂ ਵਿੱਚ ਭਾਗ ਰਹਿੰਦੇ ਰਹੇ। 1978 ਵਿੱਚ ਭਾਈ ਫੌਜਾ ਸਿੰਘ ਦੀ ਸ਼ਹੀਦੀ ਤੋਂ ਬਾਅਦ ਭਾਰਤ ਸਰਕਾਰ ਖਿਲਾਫ ਸਿੱਖਾਂ ਦੀ ਅਜ਼ਾਦੀ ਦੇ ਸੰਘਰਸ਼ ਵਿੱਚ ਬੀਬੀ ਜੀ ਅਗਵਾਈ ਕਰਦੇ ਰਹੇ ਤੇ ਉਹਨਾਂ ਨੇ ਸਿੱਖਾਂ ਖਿਲਾਫ ਹੋ ਰਹੇ ਜ਼ੁਲਮਾਂ ਖਿਲਾਫ ਨਿਡਰਤਾ ਅਤੇ ਦ੍ਰਿੜਤਾ ਨਾਲ ਅਵਾਜ਼ ਉਠਾਈ। ਮੌਜੂਦਾ ਸਿੱਖ ਸੰਘਰਸ਼ ਦੇ ਸ਼ਹੀਦਾਂ ਸਿੰਘਾਂ ਦੇ ਪਰਿਵਾਰਾਂ ਦੀ ਦੇਖਭਾਲ ਲਈ ਸਭ ਤੋਂ ਪਹਿਲਾਂ ਬੀਬੀ ਜੀ ਨੇ ‘ਭਾਈ ਫੌਜਾ ਸਿੰਘ ਟਰੱਸਟ’ ਬਣਾਇਆ ਤੇ ਪਰਿਵਾਰਾਂ ਦੀ ਦੇਖਭਾਲ ਕਰਦੇ ਰਹੇ।

Gambhir Car Associate Motion Ads Motion Ads

ਬੀਬੀ ਅਮਰਜੀਤ ਕੌਰ ਸਾਰੀ ਉਮਰ ਚੜ੍ਹਦੀ ਕਲਾ ਵਿੱਚ ਪੰਥ ਦੀ ਸੇਵਾ ਕਰਦੇ ਰਹੇ। ਉਨ੍ਹਾਂ ਦੀ ਸਿਦਕ ਅਤੇ ਪੰਥਕ ਸੇਵਾ ਮਿਸਾਲੀ ਸੀ। ਉਨ੍ਹਾਂ ਦਾ ਜੀਵਨ ਅਤੇ ਸੇਵਾ ਸਿੱਖਾਂ ਦੀ ਆਜ਼ਦੀ ਲਈ ਜੂਝਦੇ ਹਰ ਮਾਈ ਭਾਈ ਲਈ ਪ੍ਰੇਰਨਾ ਦਾ ਸਰੋਤ ਹੈ। ਅਸੀਂ ਅਰਦਾਸ ਕਰਦੇ ਹਾਂ ਕਿ ਗੁਰੂ ਸਾਹਿਬ ਬੀਬੀ ਜੀ ਦੀ ਸੇਵਾ ਥਾਂਇ ਪਾਉਣ ਅਤੇ ਆਪਣੇ ਬੀਬੀ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ। ਵਰਲਡ ਸਿੱਖ ਪਾਰਲੀਮੈਂਟ ਦੇ ਕੋਅਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਭਾਈ ਜਤਿੰਦਰ ਸਿੰਘ ਜਰਮਨੀ, ਭਾਈ ਜਸਵਿੰਦਰ ਸਿੰਘ, ਭਾਈ ਪ੍ਰਿਤਪਾਲ ਸਿੰਘ ਸਵਿਟਜ਼ਰਲੈਂਡ, ਜਰਮਨੀ ਤੋਂ ਭਾਈ ਰੇਸ਼ਮ ਸਿੰਘ ਬੱਬਰ, ਭਾਈ ਰਾਜਿੰਦਰ ਸਿੰਘ, ਭਾਈ ਬਿਧੀ ਸਿੰਘ ਬੱਬਰ, ਯੂਕੇ ਤੋਂ ਭਾਈ ਅਮਰੀਕ ਸਿੰਘ ਗਿੱਲ, ਭਾਈ ਦਬਿੰਦਰਜੀਤ ਸਿੰਘ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ, ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਕੁਲਵੰਤ ਸਿੰਘ ਮੁਠੱਡਾ, ਭਾਈ ਕੁਲਦੀਪ ਸਿੰਘ ਦਿਓਲ ਅਤੇ ਹੋਰ ਬਹੁਤ ਸਾਰੇ ਸਿੰਘਾਂ ਨੇ ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

[ays_poll id=1]
सबसे ज्यादा पढ़ी गई

Horoscope

Weather

और पढ़ें