ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ : ਮੀਤ ਹੇਅਰ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਸੂਬੇ ਦੇ ਵਿੱਤੀ ਹਿੱਤਾਂ ਨੂੰ ਢਾਅ ਲਾਉਣ ਲਈ ਮਨਸੂਬੇ ਤਹਿਤ ਕੰਮ ਕਰਨ ਦਾ ਦੋਸ਼ ਲਾਉਂਦਿਆਂ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਉਹ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਅਤੇ ਮੰਡੀ ਵਿਕਾਸ ਫ਼ੰਡ ਦਾ 7 ਹਜ਼ਾਰ ਕਰੋੜ ਤੇ ਕੌਮੀ ਸਿਹਤ ਮਿਸ਼ਨ, ਸਰਵ ਸਿੱਖਿਆ ਅਭਿਆਨ ਅਤੇ ਹੋਰ ਕੇਂਦਰੀ ਸਕੀਮਾ ਤਹਿਤ ਸੂਬੇ ਦੇ ਫੰਡਾਂ ਨੂੰ ਕੇਂਦਰ ਦੁਆਰਾ ਜਾਣਬੁਝ ਰੋਕਣ ਦਾ ਮੁੱਦਾ ਪਾਰਲੀਮੈਂਟ ਵਿਚ ਜ਼ੋਰਦਾਰ ਤਰੀਕੇ ਉਠਾਉਣਗੇ।

ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਦੇ ਵਿੱਤੀ ਹੱਕਾਂ ’ਤੇ ਕੇਂਦਰ ਦੇ ਹੋ ਰਹੇ ਇਸ ਹਮਲੇ ਖਿਲਾਫ ਜ਼ੋਰਦਾਰ ਆਵਾਜ਼ ਉਠਾਉਣਗੇ ਜਦੋਂ ਤੱਕ ਸੂਬੇ ਨੂੰ ਇਨਸਾਫ਼ ਨਹੀਂ ਮਿਲ ਜਾਂਦਾ।

Gambhir Car Associate Motion Ads Motion Ads

ਲੋਕ ਸਭਾ ਦੇ ਸਪੀਕਰ ਦੀ ਚੋਣ ਨੂੰ ਲੈ ਕੇ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਸ਼੍ਰੀ ਮੀਤ ਹੇਅਰ ਨੇ ਕਿਹਾ ਕਿ ਭਾਰਤੀ ਲੋਕਤੰਤਰ ਵਿਚ ਰਵਾਇਤ ਰਹੀ ਹੈ ਕਿ ਲੋਕ ਸਭਾ ਵਿਚ ਸਪੀਕਰ ਸੱਤਾਧਾਰੀ ਧਿਰ ਦਾ ਰਿਹਾ ਹੈ ਜਦ ਕਿ ਡਿਪਟੀ ਸਪੀਕਰ ਹਮੇਸ਼ਾ ਵਿਰੋਧੀ ਧਿਰ ਨਾਲ ਸਬੰਧਤ ਰਿਹਾ ਹੈ ਪਰ ਭਾਜਪਾ ਇਸ ਲੋਕਤੰਤਰ ਪੱਖੀ ਰਵਾਇਤ ਨੂੰ ਤੋੜ ਰਹੀ ਹੈ। ਉਹਨਾਂ ਕਿਹਾ ਕਿ ਭਾਜਪਾ ਦੇ ਲੋਕਤੰਤਰ ਵਿਰੋਧੀ ਕਦਮ ਖਿਲਾਫ਼ ਡਟਣ ਦੀ ਭਾਵਨਾ ਨਾਲ ਵਿਰੋਧੀ ਧਿਰਾਂ ਨੇ ਸਪੀਕਰ ਦੀ ਚੋਣ ਕਰਵਾਏ ਜਾਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਦੀ ਪਾਰਲੀਮਾਨੀ ਚੋਣ ਹੀ ਸੰਵਿਧਾਨ ਤੇ ਲੋਕਤੰਤਰ ਨੂੰ ਬਚਾਉਣ ਦੇ ਮੁੱਦੇ ਤੇ ਲੜੀ ਗਈ ਸੀ ਜਿਸ ਨੂੰ ਪੂਰੇ ਮੁਲਕ ਦੇ ਲੋਕਾਂ ਨੇ ਉਸਾਰੂ ਹੁੰਗਾਰਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਹਨਾਂ ਨੂੰ ਲੋਕ ਸਭਾ ਵਿਚ ਚੁਣਕੇ ਭੇਜਿਆ ਹੈ ਅਤੇ ਉਹ ਸੂਬੇ ਦੇ ਹੱਕਾਂ ਨੂੰ ਹਰ ਪੱਖੋਂ ਮਹਿਫੂਜ਼ ਰੱਖਣ ਲਈ ਕੇਂਦਰ ਦੇ ਪੰਜਾਬ ਵਿਰੋਧੀ ਹਰ ਫੈਸਲੇ ਦਾ ਜ਼ੋਰਦਾਰ ਵਿਰੋਧ ਕਰਨਗੇ।

[ays_poll id=1]
सबसे ज्यादा पढ़ी गई

Horoscope

Weather

और पढ़ें