Breaking News
Germany : ਸ਼ਹੀਦ ਭਾਈ ਦਿਲਾਵਰ ਸਿੰਘ ਦੇ ਸ਼ਹਾਦਤ ਦਿਹਾੜੇ ’ਤੇ ਸਮਾਗਮ ਸਜਾਉਣ ਵਾਲੇ ਪ੍ਰਬੰਧਕਾਂ ਤੇ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ : ਪੰਥਕ ਜੱਥੇਬੰਦੀਆਂ ਜਰਮਨੀ Delhi : 1984 ਦੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਦੀ ਸ਼ੋਕ ਸਭਾ ‘ਚ ਸ਼ਮੂਲੀਅਤ, ਭਾਜਪਾ ਸੰਸਦ ਮੈਂਬਰਾਂ ਦੀ ਕਰਤੂਤ ਨੇ ਸਿੱਖਾਂ ਦੇ ਹਿਰਦੇ ਵਲੂੰਧਰੇ : ਇੰਦਰਜੀਤ ਸਿੰਘ ਵਿਕਾਸਪੁਰੀ DSGPC : ਸੱਜਣ ਕੁਮਾਰ ਦੇ ਘਰ ਜਾਣ ਵਾਲੇ ਭਾਜਪਾ ਐਮ.ਪੀਜ਼ ’ਤੇ ਸਰਨਾ-ਜੀ.ਕੇ. ਦੀ ਚੁੱਪੀ, ਦਿੱਲੀ ਕਮੇਟੀ ’ਤੇ ਹੀ ਸਵਾਲ ਚੁੱਕਣ ’ਤੇ ਕਾਲਕਾ-ਕਾਹਲੋਂ ਨੇ ਘੇਰਿਆ Delhi : ਪਰਮਜੀਤ ਸਿੰਘ ਵੀਰਜੀ ਦੇ ਉਪਰਾਲੇ ਸਦਕਾ ਗੁਰਬਾਣੀ ਦੇ ਪਾਠ ਤੇ ਕੀਰਤਨੀ ਧੁਨਾਂ ਨਾਲ ਦਿੱਲੀ ਦੀਆਂ ਸੰਗਤਾਂ ਨੇ ਕੀਤੇ ਪੰਜਾਬ ਦੇ ਪਾਵਨ ਗੁਰਧਾਮਾਂ ਦੇ ਦਰਸ਼ਨ Amritsar : ਸ਼ਹੀਦ ਭਾਈ ਦਿਲਾਵਰ ਸਿੰਘ ਦੀ ਕੁਰਬਾਨੀ ਨੂੰ ਕੌਮ ਦੀ ਯਾਦ ’ਚ ਸਦੀਵੀ ਜਿਊਂਦਾ ਰੱਖਿਆ ਜਾਵੇ, ਦੇਸ਼-ਵਿਦੇਸ਼ ਵਿੱਚ ਵੱਡੇ ਪੱਧਰ ’ਤੇ ਮਨਾਈ ਜਾਵੇ ਸ਼ਹੀਦੀ ਯਾਦ : ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ Canada Scam : ਇਮੀਗ੍ਰੇਸ਼ਨ ਦੇ ਨਾਮ ’ਤੇ ਕਥਿਤ ਧੋਖਾਧੜੀ – ਪੀੜਤ ਪਰਿਵਾਰਾਂ ਦੀ ਮਦਦ ਲਈ ਗੁਰਦੁਆਰਾ ਕਮੇਟੀ ਨੇ ਚੁੱਕਿਆ ਕਦਮ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਸ਼ਹੀਦ ਭਾਈ ਦਿਲਾਵਰ ਸਿੰਘ ਦੀ ਕੁਰਬਾਨੀ ਨੂੰ ਕੌਮ ਦੀ ਯਾਦ ’ਚ ਸਦੀਵੀ ਜਿਊਂਦਾ ਰੱਖਿਆ ਜਾਵੇ, ਦੇਸ਼-ਵਿਦੇਸ਼ ਵਿੱਚ ਵੱਡੇ ਪੱਧਰ ’ਤੇ ਮਨਾਈ ਜਾਵੇ ਸ਼ਹੀਦੀ ਯਾਦ : ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ

SHARE:

 ਜ਼ੁਲਮ ਦੇ ਖ਼ਾਤਮੇ ਲਈ ਭਾਈ ਦਿਲਾਵਰ ਸਿੰਘ ਦੀ ਲਾਸਾਨੀ ਸ਼ਹਾਦਤ ਕੌਮ ਲਈ ਹਮੇਸ਼ਾ ਮਸ਼ਾਲ-ਏ-ਰਾਹ ਰਹੇਗੀ: ਭਾਈ ਉਂਕਾਰ ਸਿੰਘ

ਮਨਪ੍ਰੀਤ ਸਿੰਘ ਖਾਲਸਾ।

ਕੌਮ ਦੇ ਮਹਾਨ ਪਰਵਾਨੇ ਅਤੇ ਅਣਖ-ਗੈਰਤ ਦੇ ਪ੍ਰਤੀਕ ਭਾਈ ਦਿਲਾਵਰ ਸਿੰਘ ਦੀ ਲਾਸਾਨੀ ਸ਼ਹਾਦਤ ਸਿੱਖ ਇਤਿਹਾਸ ਦਾ ਉਹ ਸੁਨਹਿਰੀ ਪੰਨਾ ਹੈ, ਜੋ ਹਰ ਦੌਰ ਵਿੱਚ ਜ਼ੁਲਮ, ਜਬਰ ਅਤੇ ਬੇਇਨਸਾਫ਼ੀ ਦੇ ਖ਼ਾਤਮੇ ਲਈ ਜੂਝਣ ਦੀ ਪ੍ਰੇਰਨਾ ਦਿੰਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਉਂਕਾਰ ਸਿੰਘ ਅਤੇ ਰਾਗੀ ਸਭਾ ਦੇ ਸਮੂਹ ਮੈਂਬਰਾਂ ਵੱਲੋਂ ਜਾਰੀ ਇੱਕ ਸਾਂਝੇ ਬਿਆਨ ਵਿੱਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਵੀ ਸਿੱਖੀ ਸਿਧਾਂਤਾਂ ਅਤੇ ਮਨੁੱਖੀ ਅਧਿਕਾਰਾਂ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਗਈ, ਕੌਮ ਦੇ ਸੂਰਬੀਰਾਂ ਨੇ ਆਪਣੀਆਂ ਜਾਨਾਂ ਨਿਛਾਵਰ ਕਰਕੇ ਹੰਕਾਰੀ ਸੱਤਾ ਦਾ ਗ਼ਰੂਰ ਚੂਰ-ਚੂਰ ਕੀਤਾ।

Gambhir Car Associate Motion Ads Motion Ads

ਭਾਈ ਦਿਲਾਵਰ ਸਿੰਘ ਜੀ ਦਾ ਮਹਾਨ ਬਲੀਦਾਨ ਸਾਨੂੰ ਇਹ ਅਹਿਸਾਸ ਕਰਵਾਉਂਦਾ ਹੈ ਕਿ ਜ਼ੁਲਮ ਨੂੰ ਸਹਿਣਾ ਸਭ ਤੋਂ ਵੱਡਾ ਗੁਨਾਹ ਹੈ ਅਤੇ ਮਜ਼ਲੂਮ ਦੀ ਰੱਖਿਆ ਲਈ ਹਮੇਸ਼ਾ ਤਿਆਰ-ਬਰ-ਤਿਆਰ ਰਹਿਣਾ ਹੀ ਸੱਚੇ ਸਿੱਖ ਦਾ ਪਰਮ ਧਰਮ ਹੈ। ਰਾਗੀ ਸਭਾ ਦੇ ਆਗੂਆਂ ਨੇ ਜ਼ੋਰ ਦੇ ਕੇ ਕਹਾ ਕਿ ਅਜਿਹੇ ਮਹਾਨ ਸ਼ਹੀਦ ਕੌਮ ਦਾ ਅਸਲ ਸਰਮਾਇਆ ਹੁੰਦੇ ਹਨ ਅਤੇ ਸਮੁੱਚੇ ਪੰਥ ਨੂੰ ਦੇਸ਼-ਵਿਦੇਸ਼ ਅੰਦਰ ਵੱਡੇ ਪੱਧਰ ‘ਤੇ ਇਕੱਠੇ ਹੋ ਕੇ ਉਨ੍ਹਾਂ ਦੀ ਯਾਦ ਮਨਾਉਣੀ ਚਾਹੀਦੀ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੇ ਗੌਰਵਮਈ ਇਤਿਹਾਸ ਅਤੇ ਵਿਰਸੇ ਤੋਂ ਪ੍ਰੇਰਨਾ ਲੈ ਸਕਣ। ਉਨ੍ਹਾਂ ਕਿਹਾ ਕਿ ਅਜਿਹੇ ਸੂਰਬੀਰਾਂ ਦੀ ਬਦੌਲਤ ਹੀ ਅੱਜ ਸਿੱਖੀ ਦੀ ਆਨ ਤੇ ਸ਼ਾਨ ਬਰਕਰਾਰ ਹੈ। ਇਸ ਮੌਕੇ ਸ਼ਹੀਦ ਭਾਈ ਦਿਲਾਵਰ ਸਿੰਘ ਜੀ ਦੀ ਪਵਿੱਤਰ ਯਾਦ ਨੂੰ ਨਤਮਸਤਕ ਹੁੰਦਿਆਂ ਸਮੁੱਚੀ ਸਿੱਖ ਕੌਮ ਨੂੰ ਜਬਰ-ਜ਼ੁਲਮ ਵਿਰੁੱਧ ਇੱਕਮੁੱਠ ਹੋਣ ਦਾ ਸੱਦਾ ਦਿੱਤਾ ਗਿਆ।

ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਉਂਕਾਰ ਸਿੰਘ ਦੇ ਨਾਲ ਭਾਈ ਸ਼ੁਭਦੀਪ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਕਾਰਜ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਗੁਰਵਿੰਦਰ ਸਿੰਘ ਅਨੰਦਪੁਰੀ, ਭਾਈ ਪਲਵਿੰਦਰ ਸਿੰਘ, ਭਾਈ ਸਤਿੰਦਰਬੀਰ ਸਿੰਘ, ਭਾਈ ਨਵਨੀਤ ਸਿੰਘ, ਭਾਈ ਕੰਵਲਦੀਪ ਸਿੰਘ, ਭਾਈ ਬਿਕਰਮਜੀਤ ਸਿੰਘ, ਭਾਈ ਕਰਨੈਲ ਸਿੰਘ ਅਤੇ ਭਾਈ ਗੁਰਕੀਰਤ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਸਨ। ਸਮੂਹ ਜਥੇਬੰਦੀ ਨੇ ਦ੍ਰਿੜਤਾ ਦਹੁਰਾਉਂਦਿਆਂ ਕਿਹਾ ਕਿ ਉਹ ਕੌਮੀ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਗੁਰਮਤਿ ਸਿਧਾਂਤਾਂ ਦੇ ਪ੍ਰਚਾਰ-ਪਸਾਰ ਅਤੇ ਹੱਕ-ਸੱਚ ਦੀ ਆਵਾਜ਼ ਨੂੰ ਬੁਲੰਦ ਰੱਖਣ ਲਈ ਹਮੇਸ਼ਾ ਵਚਨਬੱਧ ਰਹਿਣਗੇ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर