Breaking News
Vancouver : ਸਿੱਖਾਂ ਦੇ ਜ਼ਖ਼ਮਾਂ ’ਤੇ ਚੁੱਪ ਕਿਉਂ.? 18 ਸਤੰਬਰ ਨੂੰ ਹੋਵੇਗਾ ਭਾਰਤੀ ਅੰਬੈਸੀ ਮੂਹਰੇ ਭਾਰੀ ਮੁਜ਼ਾਹਰਾ : ਟੀਮ ਸ਼ਹੀਦ ਨਿੱਝਰ Uk News : ਸਿੱਖੀ ਤੇ ਖਾਲਿਸਤਾਨ ਦੇ ਵਿਰੋਧੀਆਂ ਨੂੰ ਸਿੱਖ ਫੈਡਰੇਸ਼ਨ ਯੂਕੇ ਦੀ ਲਲਕਾਰ—ਹੁਣ ਸਮਝੌਤਾ ਨਹੀਂ, ਹਰ ਮੋਰਚੇ ’ਤੇ ਹੋਵੇਗਾ ਸਖ਼ਤ ਜਵਾਬ Delhi : ਸਰਦਾਰ ਕੁਲਦੀਪ ਸਿੰਘ ਬੱਗਾ ਦੇ ਜੀਵਨ ’ਤੇ ਲਿਖੀ ਕਿਤਾਬ ਰਿਲੀਜ਼, ਜਗਜੀਤ ਸਿੰਘ ਦਰਦੀ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ New Delhi : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਦੇ ਅਹਿਮ ਐਲਾਨ Punjab/Haryana : ਕਿਰਪਾਨ ਦੀ ਮਰਯਾਦਾ ਨਾਲ ਸਮਝੌਤਾ ਨਹੀਂ —‘ਯਾਰੀਆਂ-2’ ਦੇ ਅਦਾਲਤੀ ਫ਼ੈਸਲੇ ’ਤੇ ਸ਼੍ਰੋਮਣੀ ਰਾਗੀ ਸਭਾ ਦਾ ਸਖ਼ਤ ਵਿਰੋਧ Punjab : ਸ਼੍ਰੀ ਦਸਮ ਗ੍ਰੰਥ ਸਾਹਿਬ ਦੀ ਵਿਆਖਿਆ ਦਾ ਮੁਕਾਬਲਾ – ਵਿਦਵਾਨਾਂ ਵੱਲੋਂ ਗਿਆਨੀ ਸ਼ੇਰ ਸਿੰਘ ਨੂੰ ਗੁਰਮਤਿ ਸੰਵਾਦ ਦੀ ਖੁੱਲ੍ਹੀ ਚੁਣੌਤੀ, ਆਪਹੁਦਰੇ ਪ੍ਰਚਾਰ ‘ਤੇ ਮੁੜ-ਵੀਚਾਰ ਕਰਨ ਦੀ ਮੰਗ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Punjab/Haryana : ਕਿਰਪਾਨ ਦੀ ਮਰਯਾਦਾ ਨਾਲ ਸਮਝੌਤਾ ਨਹੀਂ —‘ਯਾਰੀਆਂ-2’ ਦੇ ਅਦਾਲਤੀ ਫ਼ੈਸਲੇ ’ਤੇ ਸ਼੍ਰੋਮਣੀ ਰਾਗੀ ਸਭਾ ਦਾ ਸਖ਼ਤ ਵਿਰੋਧ

SHARE:

ਕਿਰਪਾਨ ਕੋਈ ਆਮ ਚੀਜ਼, ਫ਼ਿਲਮ ਦੀ ਸਜਾਵਟ ਜਾਂ ਕਲਾਕਾਰ ਦੇ ਪਹਿਰਾਵੇ ਦਾ ਹਿੱਸਾ ਨਹੀਂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖ਼ਾਲਸਾ ਪੰਥ ਨੂੰ ਬਖ਼ਸ਼ਿਆ ਪਵਿੱਤਰ ਕਕਾਰ ਹੈ

ਮਨਪ੍ਰੀਤ ਸਿੰਘ ਖਾਲਸਾ।

‘ਯਾਰੀਆਂ-2’ ਫ਼ਿਲਮ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਫ਼ੈਸਲੇ ਦੇ ਪੈਰਾ ਨੰਬਰ 14 ਵਿੱਚ ਕਿਰਪਾਨ ਸਬੰਧੀ ਕੀਤੀ ਗਈ ਟਿੱਪਣੀ ’ਤੇ ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ ਨੇ ਸਖ਼ਤ ਇਤਰਾਜ਼ ਅਤੇ ਨਿਖੇਧੀ ਪ੍ਰਗਟ ਕੀਤੀ ਹੈ। ਸਭਾ ਦੇ ਪ੍ਰਧਾਨ ਭਾਈ ਉਂਕਾਰ ਸਿੰਘ ਨੇ ਕਿਹਾ ਕਿ ਸਿੱਖ ਕੌਮ ਲਈ ਕਿਰਪਾਨ ਕੋਈ ਆਮ ਚੀਜ਼, ਫ਼ਿਲਮ ਦੀ ਸਜਾਵਟ ਜਾਂ ਕਲਾਕਾਰ ਦੇ ਪਹਿਰਾਵੇ ਦਾ ਹਿੱਸਾ ਨਹੀਂ, ਬਲਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖ਼ਾਲਸਾ ਪੰਥ ਨੂੰ ਬਖ਼ਸ਼ਿਆ ਪਵਿੱਤਰ ਕਕਾਰ ਹੈ।

Gambhir Car Associate Gambhir Car Associate Motion Ads Motion Ads

ਇਸ ਨੂੰ ਕੇਵਲ ਮਨੋਰੰਜਨ ਜਾਂ ਕਲਾਤਮਕ ਪ੍ਰਗਟਾਵੇ ਦੇ ਪੈਮਾਨੇ ਨਾਲ ਦੇਖਣਾ ਸਿੱਖ ਧਰਮ ਦੀਆਂ ਮੂਲ ਭਾਵਨਾਵਾਂ ਅਤੇ ਇਤਿਹਾਸਕ ਸੱਚਾਈ ਨਾਲ ਇਨਸਾਫ਼ ਨਹੀਂ ਕਰਦਾ। ਕਿਰਪਾਨ ਉਸ ਗੁਰੂ ਦੀ ਨਿਸ਼ਾਨੀ ਹੈ ਜਿਸ ਨੇ ਮਨੁੱਖਤਾ, ਧਰਮ ਅਤੇ ਹੱਕ-ਸੱਚ ਦੀ ਰੱਖਿਆ ਲਈ ਆਪਣਾ ਸਰਬੰਸ ਵਾਰ ਦਿੱਤਾ। ਭਾਈ ਉਂਕਾਰ ਸਿੰਘ ਨੇ ਕਿਹਾ ਕਿ ਸਿੱਖ ਇਤਿਹਾਸ ਕਿਰਪਾਨ ਦੀ ਮਰਯਾਦਾ ਨੂੰ ਸਿਰਫ਼ ਸ਼ਬਦਾਂ ਨਾਲ ਨਹੀਂ, ਬਲਕਿ ਖ਼ੂਨ ਅਤੇ ਸ਼ਹਾਦਤਾਂ ਨਾਲ ਲਿਖਿਆ ਹੋਇਆ ਇਤਿਹਾਸ ਹੈ।

ਬਾਬਾ ਦੀਪ ਸਿੰਘ ਜੀ, ਭਾਈ ਮਨੀ ਸਿੰਘ ਜੀ, ਭਾਈ ਤਾਰੂ ਸਿੰਘ ਜੀ, ਸਾਹਿਬਜ਼ਾਦਿਆਂ ਅਤੇ ਅਣਗਿਣਤ ਸਿੰਘਾਂ-ਸਿੰਘਣੀਆਂ ਨੇ ਧਰਮ ਅਤੇ ਮਨੁੱਖਤਾ ਦੀ ਰੱਖਿਆ ਲਈ ਅਕਹਿ ਤਸੀਹੇ ਸਹੇ ਅਤੇ ਸ਼ਹਾਦਤਾਂ ਦਿੱਤੀਆਂ। ਜਿਸ ਕਕਾਰ ਦੀ ਮਰਯਾਦਾ ਨਾਲ ਸਿੱਖ ਦੀ ਆਤਮਿਕ ਅਤੇ ਇਤਿਹਾਸਕ ਪਛਾਣ ਜੁੜੀ ਹੋਈ ਹੈ, ਉਸ ਨੂੰ ਫ਼ਿਲਮੀ ਦ੍ਰਿਸ਼ ਦਾ ਸਾਮਾਨ ਸਮਝਣਾ ਸਿੱਖਾਂ ਦੇ ਹਿਰਦਿਆਂ ਨੂੰ ਠੇਸ ਪਹੁੰਚਾਉਣ ਵਾਲੀ ਗੱਲ ਹੈ। ਸਭਾ ਨੇ ਸਪੱਸ਼ਟ ਕੀਤਾ ਕਿ ਅਦਾਲਤਾਂ ਦਾ ਸਤਿਕਾਰ ਆਪਣੀ ਥਾਂ ਹੈ, ਪਰ ਸਿੱਖ ਕੌਮ ਨੂੰ ਆਪਣੇ ਧਾਰਮਿਕ ਅਸੂਲਾਂ, ਕਕਾਰਾਂ ਅਤੇ ਭਾਵਨਾਵਾਂ ਬਾਰੇ ਆਪਣੀ ਅਸਹਿਮਤੀ ਦਰਜ ਕਰਵਾਉਣ ਦਾ ਪੂਰਾ ਅਧਿਕਾਰ ਹੈ।

ਸ਼੍ਰੋਮਣੀ ਰਾਗੀ ਸਭਾ ਨੇ ਕਿਹਾ ਕਿ ਸਿੱਖ ਧਰਮ ਦੇ ਪੰਜ ਕਕਾਰਾਂ ਦੀ ਮਰਯਾਦਾ ਨੂੰ ਕਿਸੇ ਵੀ ਕੀਮਤ ’ਤੇ ਹਲਕਾ ਨਹੀਂ ਲਿਆ ਜਾ ਸਕਦਾ। ਜੇਕਰ ਕੋਈ ਵਿਅਕਤੀ ਧਾਰਮਿਕ ਕਕਾਰ ਦੀ ਵਰਤੋਂ ਉਸ ਦੀ ਮਰਯਾਦਾ ਅਤੇ ਧਾਰਮਿਕ ਸੰਦਰਭ ਤੋਂ ਹਟ ਕੇ ਕਰਦਾ ਹੈ ਤਾਂ ਇਸ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਣਾ ਸੁਭਾਵਿਕ ਹੈ। ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਉਂਕਾਰ ਸਿੰਘ ਦੇ ਨਾਲ ਭਾਈ ਸ਼ੁਭਦੀਪ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਕਾਰਜ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਗੁਰਵਿੰਦਰ ਸਿੰਘ ਅਨੰਦਪੁਰੀ, ਭਾਈ ਪਲਵਿੰਦਰ ਸਿੰਘ, ਭਾਈ ਸਤਿੰਦਰਬੀਰ ਸਿੰਘ, ਭਾਈ ਨਵਨੀਤ ਸਿੰਘ, ਭਾਈ ਕੰਵਲਦੀਪ ਸਿੰਘ, ਭਾਈ ਬਿਕਰਮਜੀਤ ਸਿੰਘ, ਭਾਈ ਕਰਨੈਲ ਸਿੰਘ ਅਤੇ ਭਾਈ ਗੁਰਕੀਰਤ ਸਿੰਘ ਨੇ ਸਾਂਝੇ ਤੌਰ ’ਤੇ ਕਿਹਾ ਕਿ ਕਿਰਪਾਨ ਸਿੱਖ ਦੀ ਸ਼ਾਨ, ਗੁਰੂ ਦੀ ਬਖ਼ਸ਼ਿਸ਼ ਅਤੇ ਸ਼ਹੀਦਾਂ ਦੀ ਅਮਾਨਤ ਹੈ—ਇਸ ਦੀ ਮਰਯਾਦਾ ਨੂੰ ਮਨੋਰੰਜਨ ਦੀ ਵਸਤੂ ਬਣਾਉਣ ਜਾਂ ਇਸ ਦੀ ਧਾਰਮਿਕ ਪਛਾਣ ਨੂੰ ਹਲਕਾ ਕਰਕੇ ਪੇਸ਼ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸਿੱਖ ਕੌਮ ਵੱਲੋਂ ਸ਼ਾਂਤਮਈ, ਜਮਹੂਰੀ ਅਤੇ ਕਾਨੂੰਨੀ ਢੰਗ ਨਾਲ ਡਟ ਕੇ ਵਿਰੋਧ ਕੀਤਾ ਜਾਵੇਗਾ।

ਸਭਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਕਿਰਪਾਨ ਦੀ ਮਰਯਾਦਾ ਸਬੰਧੀ ਕੀਤੀ ਗਈ ਇਸ ਟਿੱਪਣੀ ਵਿਰੁੱਧ ਇਕਜੁੱਟ ਹੋ ਕੇ ਸਖ਼ਤ ਤੇ ਸਪੱਸ਼ਟ ਵਿਰੋਧ ਦਰਜ ਕਰਵਾਇਆ ਜਾਵੇ। ਆਗੂਆਂ ਨੇ ਕਿਹਾ ਕਿ ਇਹ ਸਮਾਂ ਆਪਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਕਕਾਰਾਂ ਦੀ ਮਰਯਾਦਾ ਅਤੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਦੀ ਰਾਖੀ ਲਈ ਇੱਕ ਸਾਂਝੀ ਤੇ ਮਜ਼ਬੂਤ ਆਵਾਜ਼ ਬੁਲੰਦ ਕਰਨ ਦਾ ਹੈ।

ਸਭਾ ਨੇ ਕਿਹਾ ਕਿ ਇਹ ਕਿਸੇ ਇੱਕ ਫ਼ਿਲਮ ਦਾ ਮਾਮਲਾ ਨਹੀਂ, ਸਗੋਂ ਸਿੱਖ ਧਾਰਮਿਕ ਪਛਾਣ ਅਤੇ ਕਕਾਰਾਂ ਦੀ ਮਰਯਾਦਾ ਨੂੰ ਸਮਝਣ ਦਾ ਸਵਾਲ ਹੈ। ਕਿਰਪਾਨ ’ਤੇ ਟਿੱਪਣੀ ਕਰਨ ਤੋਂ ਪਹਿਲਾਂ ਉਸ ਇਤਿਹਾਸ ਨੂੰ ਪੜ੍ਹਨਾ ਪਵੇਗਾ, ਜਿਸ ਇਤਿਹਾਸ ਵਿੱਚ ਸਿੱਖਾਂ ਨੇ ਆਪਣਾ ਖ਼ੂਨ ਵਹਾ ਕੇ ਇਸ ਮਰਯਾਦਾ ਨੂੰ ਜਿਉਂਦਾ ਰੱਖਿਆ ਹੈ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर