(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਯੂਕੇ ਦੇ ਪਹਿਲੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵਲੋਂ ਬੀਤੇ ਕੁਝ ਦਿਨ ਪਹਿਲਾਂ ਸਾਬਕਾ ਕੈਨੇਡੀਅਨ ਰੱਖਿਆ ਮੰਤਰੀ ਹਰਜੀਤ ਸੱਜਣ, ਮਾਨਵਤਾਵਾਦੀ ਰਵੀ ਸਿੰਘ ਨਾਲ ਮੁਲਾਕਾਤ ਕੀਤੀ ਗਈ ਤੇ ਇਸ ਮੌਕੇ ਉਨ੍ਹਾਂ ਵਲੋਂ ਸਿੱਖਾਂ ਦੇ ਵੱਖ ਵੱਖ ਮੁਦਿਆਂ ਦੇ ਨਾਲ ਸੰਸਾਰਿਕ ਮੁਦਿਆਂ ਤੇ ਵੀਂ ਚਰਚਾ ਕੀਤੀ ਗਈ ਸੀ। ਉਨ੍ਹਾਂ ਦਸਿਆ ਕਿ ਸੰਸਦ ਵਿੱਚ ਦੋ ਪਿਆਰੇ ਦੋਸਤਾਂ ਦੀ ਮੇਜ਼ਬਾਨੀ ਕਰਕੇ ਜਿੱਥੇ ਮੈਨੂੰ ਖੁਸ਼ੀ ਹੋਈ ਕਿ ਜਿਨ੍ਹਾਂ ਨੇ ਆਪਣੇ ਦੇਸ਼, ਸਿੱਖ ਭਾਈਚਾਰੇ ਅਤੇ ਵਿਸ਼ਾਲ ਮਨੁੱਖਤਾ ਲਈ ਵੱਡਾ ਯੋਗਦਾਨ ਪਾਉਣ ਲਈ ਅਣਥੱਕ ਮਿਹਨਤ ਕੀਤੀ ਹੈ ਉਨ੍ਹਾਂ ਨਾਲ ਤਕਰੀਬਨ ਇਕ ਘੰਟਾ ਗੁਜਾਰਨ ਦਾ ਮੌਕਾ ਮਿਲਿਆ ਸੀ।
ਉਨ੍ਹਾਂ ਦਸਿਆ ਕਿ ਸਾਬਕਾ ਕੈਨੇਡੀਅਨ ਰੱਖਿਆ ਮੰਤਰੀ ਹਰਜੀਤ ਸੱਜਣ, ਮਾਨਵਤਾਵਾਦੀ ਰਵੀ ਸਿੰਘ ਨਾਲ ਇੱਕ ਘੰਟਾ ਤਜ਼ਰਬਿਆਂ ਦਾ ਆਦਾਨ-ਪ੍ਰਦਾਨ ਕਰਨ ਅਤੇ ਦੁਨੀਆ ਨੂੰ ਹੱਕਾਂ ਲਈ ਪ੍ਰੇਰਿਤ ਕਰਨ ਵਿੱਚ ਬਿਤਾਇਆ। ਕੈਨੇਡਾ, ਯੂਕੇ ਦੀ ਰਾਜਨੀਤੀ ਦੇ ਨਾਲ ਵਿਸ਼ਵ ਪੱਧਰ ‘ਤੇ ਸਿੱਖ ਭਾਈਚਾਰੇ ਦੇ ਅੰਦਰ ਹੋਈਆਂ ਤਰੱਕੀਆਂ ‘ਤੇ ਚਰਚਾ ਕੀਤੀ ਗਈ ਅਤੇ ਇਸ ਲਈ ਹੋਰ ਕਿਹੜੇ ਕਦਮ ਚੁੱਕੇ ਜਾ ਰਹੇ ਹਨ ਬਾਰੇ ਵਿਚਾਰਾਂ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਸਿੱਖਾਂ ਨੂੰ ਵਿਸ਼ਵਵਿਆਪੀ ਮਾਨਵਤਾਵਾਦੀ ਯਤਨਾਂ ਵਿੱਚ ਵਧੇਰੇ ਸ਼ਾਮਲ ਹੋਣ ਦੀ ਸਖ਼ਤ ਲੋੜ ਹੈ।