Breaking News
America : ਅਮਰੀਕੀ ਧਾਰਮਿਕ ਆਜ਼ਾਦੀ ਕਮਿਸ਼ਨ ਵਲੋਂ ਮੋਹਨ ਭਾਗਵਤ ਦੇ ਵਿਦੇਸ਼ ਦੌਰੇ ਤੋਂ ਪਹਿਲਾਂ ਆਰਐੱਸਐੱਸ ’ਤੇ ਪਾਬੰਦੀਆਂ ਦੀ ਮੰਗ Delhi Gurudwara : ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਦਿਪੇਂਦਰ ਹੁੱਡਾ ਸਿੱਖ ਪੰਥ ਕੋਲੋਂ ਮੰਗਣ ਮੁਆਫ਼ੀ: ਬੀਬੀ ਰਣਜੀਤ ਕੌਰ Railway Update : आद्रा रेल मंडल में रोलिंग ब्लॉक – 24 से 30 अगस्त तक कई मेमू और एक्सप्रेस ट्रेनें रद्द, कुछ का मार्ग आंशिक रूप से प्रभावित Jamshedpur : जेसीआई जमशेदपुर रॉयल्स ने बाल शिवलिंग पूजा के जरिए बच्चों को संस्कारों से जोड़ा Jamshedpur : थॉमस पॉल साइंस क्विज़-2026 प्रतियोगिता का विजेता बना डीबीएमएस Saraikela Trafic Police : थाना प्रभारी राजू की पहल :  ब्रेकडाउन वाहनों पर लगाया रेडियम, रात में हादसों का खतरा होगा कम
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

America : ਅਮਰੀਕੀ ਧਾਰਮਿਕ ਆਜ਼ਾਦੀ ਕਮਿਸ਼ਨ ਵਲੋਂ ਮੋਹਨ ਭਾਗਵਤ ਦੇ ਵਿਦੇਸ਼ ਦੌਰੇ ਤੋਂ ਪਹਿਲਾਂ ਆਰਐੱਸਐੱਸ ’ਤੇ ਪਾਬੰਦੀਆਂ ਦੀ ਮੰਗ

SHARE:

ਕਮਿਸ਼ਨ ਨੇ ਅਧਿਕਾਰੀਆਂ ਨੂੰ ਆਰਐੱਸਐੱਸ ਆਗੂਆਂ ਨਾਲ ਮੁਲਾਕਾਤਾਂ ਤੋਂ ਗੁਰੇਜ਼ ਕਰਨ ਲਈ ਕਿਹਾ

ਮਨਪ੍ਰੀਤ ਸਿੰਘ ਖਾਲਸਾ।

ਰਾਸ਼ਟਰੀ ਸਵੈਮਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਦੇ ਅਮਰੀਕਾ, ਕੈਨੇਡਾ ਅਤੇ ਬਰਤਾਨੀਆ ਦੌਰੇ ਤੋਂ ਪਹਿਲਾਂ ਅਮਰੀਕੀ ਕਮਿਸ਼ਨ ਫਾਰ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ (ਯੂਐੱਸਸੀਆਈਆਰਐੱਫ) ਦੇ ਮੈਂਬਰਾਂ ਨੇ ਅਮਰੀਕੀ ਅਧਿਕਾਰੀਆਂ ਨੂੰ ਆਰਐੱਸਐੱਸ ਆਗੂਆਂ ਨਾਲ ਉੱਚ ਪੱਧਰੀ ਮੁਲਾਕਾਤਾਂ ਅਤੇ ਕੂਟਨੀਤਕ ਸਨਮਾਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਕਮਿਸ਼ਨ ਪਹਿਲਾਂ ਹੀ ਆਰਐੱਸਐੱਸ ਨਾਲ ਜੁੜੇ ਮੈਂਬਰਾਂ ਵਿਰੁੱਧ ਧਾਰਮਿਕ ਆਜ਼ਾਦੀ ਦੀ ਉਲੰਘਣਾ ਨਾਲ ਸਬੰਧਤ ਦੋਸ਼ਾਂ ਦੇ ਆਧਾਰ ’ਤੇ ਨਿਸ਼ਾਨਾਬੱਧ ਪਾਬੰਦੀਆਂ ਅਤੇ ਯਾਤਰਾ ਪਾਬੰਦੀਆਂ ਲਗਾਉਣ ਦੀ ਸਿਫਾਰਸ਼ ਕਰ ਚੁੱਕਾ ਹੈ।

Gambhir Car Associate Motion Ads Motion Ads

ਕਮਿਸ਼ਨ ਦੇ ਚੇਅਰਮੈਨ ਆਸਿਫ ਮਹਿਮੂਦ ਨੇ ਕਿਹਾ ਕਿ ਭਾਗਵਤ ਦਾ ਦੌਰਾ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਆਰਐੱਸਐੱਸ ਨਾਲ ਜੁੜੀਆਂ ਸੰਸਥਾਵਾਂ ’ਤੇ ਮੁਸਲਮਾਨਾਂ ਅਤੇ ਇਸਾਈਆਂ ਸਮੇਤ ਧਾਰਮਿਕ ਘੱਟਗਿਣਤੀਆਂ ਵਿਰੁੱਧ ਹਮਲਿਆਂ ਦੇ ਦੋਸ਼ ਲੱਗਦੇ ਰਹੇ ਹਨ। ਕਮਿਸ਼ਨਰ ਜੀਨ ਮਿਲਜ਼ ਨੇ ਕਿਹਾ ਕਿ ਅਮਰੀਕਾ ਨੂੰ ਆਰਐੱਸਐੱਸ ਦੇ ਉਨ੍ਹਾਂ ਮੈਂਬਰਾਂ ਵਿਰੁੱਧ ਪਾਬੰਦੀਆਂ ਲਗਾਉਣੀਆਂ ਚਾਹੀਦੀਆਂ ਹਨ, ਜਿਨ੍ਹਾਂ ਨੂੰ ਧਾਰਮਿਕ ਆਜ਼ਾਦੀ ਦੀ ਉਲੰਘਣਾ ਲਈ ਜ਼ਿੰਮੇਵਾਰ ਪਾਇਆ ਜਾਂਦਾ ਹੈ। ਸਾਬਕਾ ਚੇਅਰ ਨਾਡੀਨ ਮੈੰਜਾ ਨੇ ਵੀ ਭਾਗਵਤ ਨੂੰ ਕਮਿਸ਼ਨ ਦੇ ਮੈਂਬਰਾਂ ਨਾਲ ਸਿੱਧੀ ਮੁਲਾਕਾਤ ਕਰਕੇ ਉਨ੍ਹਾਂ ਵੱਲੋਂ ਦਰਜ ਕੀਤੀਆਂ ਚਿੰਤਾਵਾਂ ਦਾ ਜਵਾਬ ਦੇਣ ਦੀ ਅਪੀਲ ਕੀਤੀ ਹੈ।

ਇਸ ਸਾਲ ਮਾਰਚ ਵਿੱਚ ਜਾਰੀ ਆਪਣੀ ਸਾਲਾਨਾ ਰਿਪੋਰਟ ਵਿੱਚ ਕਮਿਸ਼ਨ ਨੇ ਭਾਰਤ ਵਿੱਚ ਧਾਰਮਿਕ ਆਜ਼ਾਦੀ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਆਰਐੱਸਐੱਸ ਅਤੇ ਰਿਸਰਚ ਐਂਡ ਐਨਾਲਿਸਿਸ ਵਿੰਗ ਵਿਰੁੱਧ ਨਿਸ਼ਾਨਾਬੱਧ ਪਾਬੰਦੀਆਂ ਦੀ ਸਿਫਾਰਸ਼ ਕੀਤੀ ਸੀ। ਨਾਲ ਹੀ ਲਗਾਤਾਰ ਸੱਤਵੀਂ ਵਾਰ ਭਾਰਤ ਨੂੰ ‘ਧਾਰਮਿਕ ਆਜ਼ਾਦੀ ਲਈ ਵਿਸ਼ੇਸ਼ ਚਿੰਤਾ ਵਾਲਾ ਦੇਸ਼’ ਐਲਾਨਣ ਦੀ ਮੰਗ ਕੀਤੀ ਗਈ। ਭਾਰਤ ਸਰਕਾਰ ਨੇ ਕਮਿਸ਼ਨ ਦੀਆਂ ਰਿਪੋਰਟਾਂ ਨੂੰ ਪੱਖਪਾਤੀ ਅਤੇ ਰਾਜਨੀਤਿਕ ਮਕਸਦਾਂ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਰੱਦ ਕੀਤਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕਮਿਸ਼ਨ ਨੂੰ ਅਮਰੀਕਾ ਵਿੱਚ ਹਿੰਦੂ ਮੰਦਰਾਂ ’ਤੇ ਹੋ ਰਹੀਆਂ ਤੋੜਫੋੜ ਦੀਆਂ ਘਟਨਾਵਾਂ ਅਤੇ ਭਾਰਤੀ ਪ੍ਰਵਾਸੀਆਂ ਨੂੰ ਦਰਪੇਸ਼ ਕਥਿਤ ਧਮਕੀਆਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ। ਮੋਹਨ ਭਾਗਵਤ ਦਾ ਵਿਦੇਸ਼ ਦੌਰਾ 25 ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਹ ਦੌਰਾ ਆਰਐੱਸਐੱਸ ਦੇ ਸ਼ਤਾਬਦੀ ਵਰ੍ਹੇ ਦੌਰਾਨ ਹੋ ਰਿਹਾ ਹੈ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर